ਡਿਪਟੀ ਕਮਿਸ਼ਨਰ ਨੇ ਮੁਫ਼ਤ ਬੱਸ ਸੇਵਾ ਦੀ ਕੀਤੀ ਅੰਮ੍ਰਿਤਸਰ ਤੋਂ ਸ਼ੁਰੂਆਤ - ਔਰਤਾਂ ਨੂੰ ਪੰਜਾਬ ਰੋਡਵੇਜ਼ ਬੱਸਾਂ 'ਚ ਮੁਫ਼ਤ ਸਫ਼ਰ
🎬 Watch Now: Feature Video
ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਔਰਤਾਂ ਨੂੰ ਪੰਜਾਬ ਰੋਡਵੇਜ਼ ਬੱਸਾਂ 'ਚ ਮੁਫ਼ਤ ਸਫ਼ਰ ਕਰਵਾਉਣ ਨੂੰ ਲੈ ਕੇ ਸ਼ੁਰੂਆਤ ਕੀਤੀ ਗਈ। ਇਸ ਦੇ ਤਹਿਤ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਅੰਮ੍ਰਿਤਸਰ ਬੱਸ ਸਟੈਡ 'ਤੇ ਪਹੁੰਚ ਕੇ ਔਰਤਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੀਆਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਫ਼ੈਸਲਾ ਕੀਤਾ ਗਿਆ ਉਸ ਦੀ ਪਾਲਣਾ ਕਰਦੇ ਔਰਤਾਂ ਨੂੰ ਜਾਗਰੂਕ ਕਰਨ ਲਈ ਇੱਥੇ ਪਹੁੰਚੇ ਹਾਂ। ਉਨ੍ਹਾਂ ਕਿਹਾ ਕਿ ਚੰਡੀਗੜ ਨੂੰ ਛੱਡਕੇ ਪੰਜਾਬ ਦੇ ਹਰ ਕੋਨੇ 'ਚ ਔਰਤਾਂ ਪੰਜਾਬ ਰੋਡਵੇਜ਼ ਬੱਸਾਂ ਮੁਫ਼ਤ ਸਫ਼ਰ ਕਰ ਸਕਣ ਗਇਆ।