‘ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਣਾ ਯਕੀਨੀ ਬਣਾਇਆ ਜਾਵੇਗਾ’ - Government procurement of paddy
🎬 Watch Now: Feature Video
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ (Government procurement of paddy) ਸਬੰਧੀ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਗੜ੍ਹਸ਼ੰਕਰ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ (Government procurement of paddy) ਸ਼ੁਰੂ ਕਰਵਾਉਣ ਮੌਕੇ ਕਿਹਾ ਕਿ ਕਿਸਾਨਾਂ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ, ਆੜਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ, ਅਦਾਇਗੀ ਜਾਂ ਲਿਫਟਿੰਗ ਸਬੰਧੀ ਕੋਈ ਸਮੱਸਿਆ ਨਾ ਆਵੇ, ਇਸ ਲਈ ਸਾਰੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਖਰੀਦ ਕੀਤੇ ਝੋਨੇ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇਗੀ।