ਜਨਮਅਸ਼ਟਮੀ ਮੌਕੇ ਮੰਦਰਾਂ ਵਿੱਚ ਰੌਣਕਾਂ - celebrate Janmashtami in patiala
🎬 Watch Now: Feature Video
ਜਨਮਅਸ਼ਟਮੀ ਨੂੰ ਲੈ ਕੇ ਮੰਦਰਾਂ ਵਿੱਚ ਸ਼ਰਧਾਲੂਆਂ ਦਾ ਭੀੜ ਦੇਖਣ ਨੂੰ ਮਿਲ ਰਹੀ ਹੈ। ਇਸੇ ਤਰ੍ਹਾਂ ਹੀ ਪਟਿਆਲਾ ਦੇ 70 ਸਾਲ ਪੁਰਾਣੇ ਮੰਦਰ ਵਿਖੇ ਸਵੇਰ ਤੋਂ ਹੀ ਜਨਮਅਸ਼ਟਮੀ ਮੌਕੇ ਸ਼ਰਧਾਲੂਆਂ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ। ਇਸ ਦੌਰਾਨ ਮੰਦਰ ਪ੍ਰਬੰਧਕਾਂ ਵੱਲੋਂ ਸਖਤ ਇੰਤਜ਼ਾਮ ਕੀਤੇ ਗਏ ਹਨ। ਇਸ ਮੌਕੇ ਮੰਦਰ ਵਿੱਚ ਆਏ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਕੋਰੋਨਾ ਕਾਰਨ ਮੰਦਰ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ ਸੀ ਪਰ ਹੁਣ ਇੱਕ ਵਾਰ ਫਿਰ ਤੋਂ ਜਨਮਅਸ਼ਟਮੀ ਮੌਕੇ ਮੰਦਰ ਵਿਖੇ ਮੱਥਾ ਟੇਕਣ ਆਏ ਹਨ ਜਿਸ ਕਾਰਨ ਉਨ੍ਹਾਂ ਨੂੰ ਬਹੁਤ ਵਧੀਆ ਲੱਗ ਰਿਹਾ ਹੈ। ਇਸ ਤੋਂ ਇਲਾਵਾ ਮੰਦਰ ਵਿੱਚ ਚੰਗੇ ਪ੍ਰਬੰਧ ਵੀ ਕੀਤੇ ਗਏ ਹਨ।
Last Updated : Aug 19, 2022, 7:14 PM IST