ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਨੂੰ ਗੁ. ਸ੍ਰੀ ਬੇਰ ਸਾਹਿਬ ਵਿਖੇ ਕੀਤਾ ਇਕਾਂਤਵਾਸ - ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂ ਕੀਤੇ ਇਕਾਂਤਵਾਸ
🎬 Watch Now: Feature Video
ਕਪੂਰਥਲਾ: ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਏ 14 ਸਰਧਾਲੂਆਂ ਨੂੰ ਸਿਹਤ ਵਿਭਾਗ ਨੇ ਗੁਰੁਦੁਆਰਾ ਸ੍ਰੀ ਬੇਰ ਸਾਹਿਬ ਦੇ ਬੇਬੇ ਨਾਨਕੀ ਨਿਵਾਸ ਵਿੱਚ ਇਕਾਂਤਵਾਸ ਕੀਤਾ ਹੈ। ਇਹ ਸਾਰੇ ਸ਼ਰਧਾਲੂ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਨਾਲ ਸੰਬੰਧ ਰੱਖਦੇ ਹਨ। ਇਕਾਂਤਵਾਸ ਕਰਨ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਇਨ੍ਹਾਂ ਦੇ ਟੈਸਟ ਲਏ ਜਾ ਰਹੇ ਹਨ ਤਾਂ ਕਿ ਇਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ।