ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਗੁਰਤਾਗੱਦੀ ਦਿਵਸ, ਸੰਗਤਾਂ ਦਰਬਾਰ ਸਾਹਿਬ ਨਤਮਸਤਕ - ਸੰਗਤਾਂ ਦਰਬਾਰ ਸਾਹਿਬ ਨਤਮਸਤਕ
🎬 Watch Now: Feature Video
ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਵਿੱਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੇ ਸਬੰਧ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ। ਜਿੱਥੇ ਸੰਗਤਾਂ ਨੇ ਵਾਹਿਗੁਰੂ ਦਾ ਅਸ਼ੀਰਵਾਦ ਲਿਤਾ ਤੇ ਗੁਰਬਾਣੀ ਦਾ ਆਨੰਦ ਮਾਣਿਆ, ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ, ਸ੍ਰੀ ਦਰਬਾਰ ਸਾਹਿਬ ਕੇ ਹਜੂਰੀ ਰਾਗੀਆਂ ਵਲੋਂ ਕੀਰਤਨ ਕੀਤਾ ਗਿਆ ਉਪਰੰਤ ਅਰਦਾਸ ਕੀਤੀ ਗਈ। ਇਸ ਦੌਰਾਨ ਸੰਗਤਾਂ ਨੇ ਗੁਰੂ ਚਰਨਾਂ ਹਾਜਰੀ ਭਰੀ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਗ੍ਰੰਥੀ ਸ੍ਰੀ ਅਕਾਲ ਤਖ਼ਤ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਗੁਰੂਦੁਆਰਾ ਰਾਮਸਰ ਸਾਹਿਬ ਉਹ ਪਾਵਨ ਪਵਿੱਤਰ ਅਸਥਾਨ ਹੈ ਜਿਥੇ ਗੁਰੂ ਅਰਜੁਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਥਾਪਨਾ ਕਰਵਾਈ ਅਤੇ ਪਹਿਲਾ ਸਰੂਪ ਸੰਪੂਰਨ ਹੋਣ ਉਪਰੰਤ ਇਸੇ ਅਸਥਾਨ ਤੋਂ ਬਾਬਾ ਬੁੱਢਾ ਜੀ ਦੇ ਸੀਸ ਤੇ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ।