ਧਾਰੀਵਾਲ ਪੁਲਿਸ ਨੇ 17 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ - ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15104167-thumbnail-3x2-jhjh.jpg)
ਗੁਰਦਾਸਪੁਰ: ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਦੋ ਨਸ਼ਾ ਤਸਕਰਾਂ ਨੂੰ 17 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਚ ਓ ਧਾਰੀਵਾਲ ਮਨਜੀਤ ਸਿੰਘ ਨੇ ਦਸਿਆ ਕਿ ਪੁਲਿਸ ਪਾਰਟੀ ਵੱਲੋਂ ਖੂੰਡਾ ਬਾਈਪਾਸ ਤੇ ਨਾਕਾ ਲਗਾਇਆ ਗਿਆ ਸੀ ਵਾਹਨਾਂ ਦੀ ਚੈਕਿੰਗ ਦੌਰਾਨ ਇੱਕ ਕਾਰ ਜੋ ਕਿ ਅੰਮ੍ਰਿਤਸਰ ਵੱਲੋਂ ਆਈ ਸੀ ਜਿਸ ਵਿੱਚ 2 ਨੌਜਵਾਨ ਸਵਾਰ ਸਨ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 17 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਨ੍ਹਾਂ ਕੋਲੋਂ ਪੁੱਛਗਿਛ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਹੈਰੋਇਨ ਵੇਚਣ ਲਈ ਇਹ ਹਿਮਾਚਲ ਲੈ ਕੇ ਜਾ ਰਹੇ ਸਨ। ਪੁਲਿਸ ਵੱਲੋਂ ਫਿਲਹਾਲ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।