ਜਮਹੂਰੀ ਕਿਸਾਨ ਸਭਾ ਵੱਲੋਂ ਬਲਾਕ ਚੋਹਲਾ ਸਾਹਿਬ ਅੱਗੇ ਧਰਨਾ - ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
🎬 Watch Now: Feature Video
ਤਰਨਤਾਰਨ:ਜਮਹੂਰੀ ਕਿਸਾਨ ਸਭਾ (Democratic Kisan Sabha)ਅਤੇ ਸ਼ਹੀਦ ਭਗਤ ਸਿੰਘ ਐਸੋਸੀਏਸ਼ਨ ਦੇ ਆਗੂਆਂ ਵੱਲੋ ਬਲਾਕ ਚੋਹਲਾ ਸਾਹਿਬ ਅੱਗੇ ਧਰਨਾ ਦਿੱਤਾ ਗਿਆ ਅਤੇ ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਮਨਜੀਤ ਸਿੰਘ ਦਾ ਕਹਿਣਾ ਹੈ ਕਿ ਨਰੇਗਾ ਦੇ ਮਜ਼ਦੂਰਾਂ ਨੂੰ ਰੁਪਏ ਨਹੀਂ ਦਿੱਤੇ ਗਏ ਹਨ ਜਿਸਦਾ ਵਿਰੋਧ ਕੀਤਾ ਗਿਆ ਹੈ।ਉਨ੍ਹਾਂ ਨੇ ਕਿਹਾ ਹੈ ਕਿ ਚੰਨੀ ਆਪਣੇ ਆਪ ਨੂੰ ਗਰੀਬਾਂ ਦਾ ਮੁੱਖ ਮੰਤਰੀ ਕਹਿੰਦਾ ਹੈ ਪਰ ਹਕੀਕਤ ਕੁੱਝ ਹੋਰ ਹੀ ਹੈ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਮੰਗਾਂ ਨਾ ਮੰਨੀਆ ਤਾਂ ਵੱਡਾ ਪ੍ਰਦਰਸ਼ਨ ਕਰਾਂਗੇ।