ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ DC ਦਫ਼ਤਰ ਅੱਗੇ ਧਰਨਾ - ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਡੀ.ਸੀ ਨੂੰ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਰੁੜਕੀ ਦੀ ਅਗਵਾਈ ਵਿੱਚ ਧਰਨਾ ਪ੍ਰਦਰਸਨ ਕਰਕੇ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪਹਿਲਾਂ ਪਿਛਲੇ ਸਾਲ ਕਣਕ ਦੀ ਫਸਲ ਦੇ ਘੱਟ ਝਾੜ ਨਿਕਲਣ ਨੇ ਅਤੇ ਫਿਰ ਪਸ਼ੂਆਂ ਵਿਚ ਫੈਲੀ ਹੋਈ ਲੰਪੀ ਸਕਿਨ ਬਿਮਾਰੀ ਨੇ ਕਿਸਾਨਾਂ ਦਾ ਆਰਥਿਕ ਤੌਰ 'ਤੇ ਲੱਕ ਤੋੜ ਕੇ ਰੱਖ ਦਿੱਤਾ। ਹੁਣ ਝੋਨੇ ਵਿੱਚ ਬੂਟਿਆਂ ਦੇ ਮੱਧਰੇ ਰਹਿਣ ਦੀ ਬਿਮਾਰੀ ਨੇ ਰਹਿੰਦੀ ਹੋਈ ਕਸਰ ਵੀ ਕੱਢ ਦਿੱਤੀ ਹੈ ਅਤੇ ਕਿਸਾਨ ਨੂੰ ਆਰਥਿਕ ਤੌਰ 'ਤੇ ਮਰਨ ਦੇ ਕੰਢੇ 'ਤੇ ਪਹੁੰਚਾ ਦਿੱਤਾ ਹੈ। ਉਹਨਾਂ ਪੰਜਾਬ ਸਰਕਾਰ ਤੋਂ ਇਸ ਮੁਸ਼ਕਿਲ ਦੀ ਘੜੀ ਵਿੱਚ ਕਿਸਾਨਾਂ ਦੀ ਆਰਥਿਕ ਤੌਰ 'ਤੇ ਬਾਂਹ ਫੜਨ ਦੀ ਅਪੀਲ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਤੁਰੰਤ ਝੋਨੇ ਦੀ ਫਸਲ ਵਿੱਚ ਆਈ ਇਸ ਬੀਮਾਰੀ ਲਈ ਖੇਤੀਬਾੜੀ ਦੇ ਡਾਕਟਰਾਂ ਦੀ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਡਿਊਟੀ ਲਗਾਵੇ। ਇਸ ਦੇ ਨਾਲ ਹੀ ਕਿਸਾਨਾਂ ਦੀ ਖਰਾਬ ਹੋਈ ਫਸਲ ਦੀ ਗਿਰਦਾਵਰੀ ਕਰਵਾ ਕੇ ਅਤੇ ਲੰਪੀ ਸਕਿਨ ਬਿਮਾਰੀ ਨਾਲ ਮਰੇ ਪਸ਼ੂਆਂ ਦੇ ਲਈ ਤੁਰੰਤ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ।