ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈਕੇ ਕਿਸਾਨਾਂ ਦਾ ਸ਼ੂਗਰ ਮਿੱਲ ਬਾਹਰ ਧਰਨਾ
🎬 Watch Now: Feature Video
ਹੁਸ਼ਿਆਰਪੁਰ: ਅੱਜ ਮੁਕੇਰੀਆਂ ਗੰਨੇ ਦੀ ਬਕਾਇਆ ਰਾਸ਼ੀ (Dharna over the due amount of sugarcane) ਨੂੰ ਲੈ ਕੇ ਪਗੜੀ ਸੰਭਾਲ ਜੱਟਾ ਲਹਿਰ ਪੰਜਾਬ ਵੱਲੋਂ (Turban conservation jatta movement Punjab) ਅਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਸ਼ੂਗਰ (Protest by farmers' organizations) ਮਿੱਲ ਗੇਟ ਦੇ ਸਾਹਮਣੇ ਧਰਨਾ ਦਿੱਤਾ। ਪਗੜੀ ਸੰਭਾਲ ਜੱਟਾ ਲਹਿਰ ਦੇ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ ਵੱਲੋਂ ਦੱਸਿਆ ਗਿਆ ਸ਼ੂਗਰ ਮਿੱਲ ਵੱਲੋਂ ਜੋ ਬਕਾਇਆ ਰਾਸ਼ੀ ਅਦਾ ਕਰਨ ਨੂੰ ਲੈ ਕੇ 19 ਤਰੀਕ ਦੀ ਕਾਲ ਦਿੱਤੀ ਸੀ ਉਸ ਦੇ ਸਬੰਧ ਵਿਚ ਸਾਰੇ ਹੀ ਕਿਸਾਨਾਂ ਵੱਲੋਂ ਸ਼ੂਗਰ ਮਿੱਲ ਗੇਟ ਦੇ ਸਾਹਮਣੇ ਧਰਨਾ ਦਿੱਤਾ ਗਿਆ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਜਿੰਨਾਂ ਚਿਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਸੀਂ ਇਸੇ ਤਰ੍ਹਾਂ ਸੰਘਰਸ਼ ਹੋਰ ਤੇਜ਼ ਕਰਾਂਗੇ। ਕਿਸਾਨਾਂ ਕਿਹਾ ਕਿ ਸ਼ੂਗਰ ਮਿਲ ਦੇ ਮੈਨੇਜਰ ਵੱਲੋਂ ਅਖ਼ਬਾਰ ਵਿੱਚ ਆਪਣਾ ਬਿਆਨ ਲਗਾਇਆ ਸੀ ਕਿ ਕਿਸਾਨਾਂ ਦੀ ਬਕਾਇਆ ਰਾਸ਼ੀ ਦੇ ਦਿੱਤੀ ਗਈ ਜਿਸ ਨੂੰ ਲੈਕੇ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉੱਥੇ ਹੀ ਕਿਸਾਨ ਜਥੇਬੰਦੀਆਂ ਦੇ ਨਾਲ ਨਾਲ ਟਾਂਡਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਮੁਕੇਰੀਆਂ ਹਲਕੇ ਦੇ ਇੰਚਾਰਜ ਗੁਰਧਿਆਨ ਸਿੰਘ ਮੁਲਤਾਨੀ ਵੀ ਖੜ੍ਹੇ ਵਿਖਾਈ ਦਿੱਤੇ