ਕੋਟਕਪੁਰਾ ਗੋਲੀਕਾਂਡ ਦੀ ਜਾਂਚ ਕਰ ਰਹੀ SIT 'ਚ ਪਿਆ ਪਾੜ - kunwar vijay pratap
🎬 Watch Now: Feature Video
ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਦੀ ਪੜਤਾਲ ਲਈ ਕੈਪਟਨ ਸਰਕਾਰ ਵੱਲੋਂ ਬਣਾਈ SIT 'ਚ ਘਸਮਾਣ ਮੱਚ ਗਿਆ ਹੈ। ਐੱਸਆਈਟੀ ਦੇ ਮੁਖੀ ਪ੍ਰਬੋਧ ਕੁਮਾਰ ਨੇ ਅਦਾਲਤ ਵਿੱਚ ਪੇਸ਼ ਕੀਤੇ ਚਲਾਨ ਨੂੰ ਆਪਣੀ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਡੀਜੀਪੀ ਦਿਨਕਰ ਗੁਪਤਾ ਨੂੰ ਚਿੱਠੀ ਲਿਖ ਸ਼ਿਕਾਇਤ ਕੀਤੀ ਅਤੇ ਕੁੰਵਰ ਵਿਜੇ ਪ੍ਰਤਾਪ 'ਤੇ ਮਨਮਰਜ਼ੀ ਕਰਨ ਦੇ ਇਲਜ਼ਾਮ ਲਗਾਏ। ਉਨ੍ਹਾਂ ਅਦਾਲਤ ਵਿੱਚ ਪੇਸ਼ ਕੀਤੇ ਚਲਾਨ ਲਈ ਕੁੰਵਰ ਵਿਜੇ ਪ੍ਰਤਾਪ ਨੂੰ ਜ਼ਿੰਮੇਵਾਰ ਦੱਸਿਆ। ਜ਼ਿਕਰਯੋਗ ਹੈ ਕਿ ਅਦਾਲਤ ਵਿੱਚ ਪੇਸ਼ ਕੀਤੇ ਚਲਾਨ 'ਚ ਮਹਿਜ਼ 2 ਅਧਿਕਾਰੀਆਂ ਦੇ ਦਸਤਖ਼ਤ ਹੋਣਾ ਐੱਸਾਈਟੀ ਦੇ ਅੰਦਰੂਨੀ ਵਿਵਾਦ ਨੂੰ ਜ਼ਾਹਰ ਕਰਦੇ ਹਨ।