ਡੀਆਈਜੀ ਨੇ ਧਾਰਮਿਕ ਸਥਾਨਾਂ ਦੇ ਆਗੂਆਂ ਨਾਲ ਅਹਿਮ ਮੀਟਿੰਗ, ਦਿੱਤੀਆਂ ਇਹ ਹਿਦਾਇਤਾਂ - Firozpur DIG
🎬 Watch Now: Feature Video
ਫਿਰੋਜ਼ਪੁਰ ਵਿੱਚ ਡੀਆਈਜੀ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਾਰੇ ਧਾਰਮਿਕ ਸਥਾਨਾਂ ਦੇ ਆਗੂਆਂ ਦੇ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਤਿਉਹਾਰਾਂ ਦੇ ਦਿਨਾਂ ਨੂੰ ਲੈ ਕੇ ਧਾਰਮਿਕ ਸਥਾਨਾਂ ਦੇ ਸੁਰੱਖਿਆ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਨਿਰਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਕਿਹਾ ਗਿਆ ਇਸ ਸਾਰੀਆਂ ਧਾਰਮਿਕ ਸਥਾਨਾਂ ਦੇ ਵਿੱਚ ਸੀਸੀਟੀਵੀ ਕੈਮਰੇ ਲੱਗਣੇ ਜਿਆਦਾ ਜ਼ਰੂਰੀ ਹਨ। ਇਸ ਤੋਂ ਇਲਾਵਾ ਉਥੋਂ ਦੇ ਜੋ ਵੀ ਸੇਵਾਦਾਰਾਂ ਹਨ ਜਾਂ ਫਿਰ ਜੋ ਬਾਹਰਲੇ ਹੋਣ ਉਨ੍ਹਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣੀ ਅਤਿ ਜ਼ਰੂਰੀ ਹੈ ਤਾਂ ਕਿ ਕੋਈ ਸ਼ਰਾਰਤੀ ਅਨਸਰ ਇਸ ਦਾ ਫ਼ਾਇਦਾ ਨਾ ਚੁੱਕ ਸਕੇ। ਐਸਐਸਪੀ ਫਿਰੋਜ਼ਪੁਰ ਨੇ ਦੱਸਿਆ ਕਿ ਨਸ਼ਿਆਂ ਦੇ ਖਿਲਾਫ ਵੀ ਜ਼ਿਲ੍ਹੇ ਫਿਰੋਜ਼ਪੁਰ ਵਿਚ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਦੇ ਚੱਲਦੇ ਉਨ੍ਹਾਂ ਵੱਲੋਂ ਆਪਣਾ ਇੱਕ ਨਿੱਜੀ ਨੰਬਰ ਵੀ ਜਨਤਕ ਕੀਤਾ ਗਿਆ ਜਿੱਥੇ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਿਕਾਇਤ ਵੱਟਸਐਪ ਰਾਹੀਂ ਭੇਜ ਦਿੱਤੀ ਜਾਵੇ ਅਤੇ ਉਸ ਵਿਅਕਤੀ ਦਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਵੇਗਾ।