ਨੌਕਰੀ ਤੋਂ ਕੱਢੇ ਜਾਣ ਉੱਤੇ ਅਪਾਹਿਜ ਮੁਲਾਜ਼ਮਾਂ ਨੇ ਘੇਰਿਆ ਆਪ ਦਾ ਸ਼ਹਿਰੀ ਪ੍ਰਧਾਨ - ਅਪਾਹਿਜ ਮੁਲਾਜ਼ਮਾਂ ਵੱਲੋਂ ਰੋਸ
🎬 Watch Now: Feature Video
ਤਰਨਤਾਰਨ ਵਿੱਚ ਨਗਰ ਨਿਗਮ ਵਿੱਚ ਨੌਕਰੀ ਤੋਂ ਕੱਢੇ ਜਾਣ ਤੋਂ ਬਾਅਦ ਅਪਾਹਿਜ ਮੁਲਾਜ਼ਮਾਂ ਵੱਲੋਂ ਰੋਸ ਜਾਹਿਰ ਕੀਤਾ ਗਿਆ। ਇਸ ਦੌਰਾਨ ਅਪਾਹਿਜ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਕੁਲਵੰਤ ਸਿੰਘ ਪੰਨੂ ਉੱਤੇ ਗੰਭੀਰ ਇਲਜ਼ਾਮ ਲਗਾਏ। ਰੋਸ ਜਾਹਿਰ ਕਰ ਰਹੇ ਅਪਾਹਿਜ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸ਼ਹਿਰੀ ਪ੍ਰਧਾਨ ਵੱਲੋਂ ਜਾਣਬੁੱਝ ਕੇ ਉਨ੍ਹਾਂ ਨੂੰ ਕੱਢਿਆ ਗਿਆ ਹੈ। ਜਦਕਿ ਉਹ ਪਿਛਲੇ ਇੱਕ ਸਾਲ ਤੋਂ ਇੱਥੇ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪਿਛਲੇ 5 ਮਹੀਨਿਆਂ ਤੋਂ ਤਨਖਾਹ ਵੀ ਨਹੀਂ ਦਿੱਤੀ ਗਈ ਹੈ। ਉਨ੍ਹਾਂ ਦੇ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਨੌਕਰੀ ਤੋਂ ਨਹੀਂ ਕੱਢਿਆ ਤਾਂ ਉਹ ਤਿੱਖਾ ਸੰਘਰਸ਼ ਕਰਨਗੇ। ਉੱਥੇ ਹੀ ਦੂਜੇ ਪਾਸੇ ਸ਼ਹਿਰੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਕੋਲ ਮੁਲਾਜ਼ਮਾਂ ਨੂੰ ਕੱਢਣ ਦਾ ਕੋਈ ਅਧਿਕਾਰੀ ਨਹੀਂ ਹੈ। ਇਹ ਠੇਕੇਦਾਰ ਵੱਲੋਂ ਹੀ ਕੀਤਾ ਜਾਂਦਾ ਹੈ।