ਪੰਜਾਬ ਸਰਕਾਰ ਖ਼ਿਲਾਫ਼ ਡਾਕਟਰਾਂ ਦਾ ਪ੍ਰਦਰਸ਼ਨ ਜਾਰੀ
🎬 Watch Now: Feature Video
ਲੁਧਿਆਣਾ: ਪੰਜਾਬ ਸਰਕਾਰ ਵੱਲੋਂ 6ਵੇਂ ਪੇਅ ਕਮਿਸ਼ਨ (6th Pay Commission) ਲਾਗੂ ਕਰਨ ਵਾਲੇ ਫੈਸਲੇ ਦਾ ਲਗਾਤਾਰ ਵਿਰੋਧ ਜਾਰੀ ਹੈ। ਸਿਵਲ ਹਸਪਤਾਲ ਦੇ ਡਾਕਟਰਾਂ (Doctors) ਨੇ ਸਹਿਤ ਸੇਵਾਵਾਂ ਅਤੇ ਓ.ਪੀ.ਡੀ. (OPD) ਬੰਦ ਕਰਕੇ ਕੇ ਹੜਤਾਲ ਕੀਤੀ ਹੋਈ ਹੈ| ਡਾਕਟਰਾਂ ਨੇ ਆਪਣੀ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ| ਇਸ ਮੌਕੇ ਡਾਕਟਰਾਂ ਦਾ ਕਹਿਣਾ ਹੈ, ਕਿ ਸਾਡੇ ਕਲਰਕ ਪਹਿਲਾਂ ਹੀ ਹੜਤਾਲ ਕਰ ਰਹੇ ਹਨ, ਹੁਣ ਪਿਸੀਏਮਏਸ, ਰੂਰਲ ਡਾਕਟਰ,ਐੱਮ.ਓ, ਵੀ ਆਯੁਰਵੈਦਿਕ ਡਾਕਟਰ ਹੜਤਾਲ ‘ਤੇ ਚਲੇ ਗਏ ਹਨ।ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ‘ਤੇ ਪੰਜਾਬ ਦੇ ਡਾਕਟਰਾਂ ਨਾਲ ਧੋਖਾ ਕਰਨ ਦੇ ਇਲਜ਼ਾਮ ਲਾਏ ਹਨ। ਡਾਕਟਰਾਂ ਦਾ ਕਹਿਣਾ ਹੈ, ਕਿ ਕੋਰੋਨਾ ਕਾਲ ਵਿੱਚ 24-24 ਘੰਟੇ ਕੰਮ ਕਰਨ ਲਈ ਪੰਜਾਬ ਸਰਕਾਰ ਦਾ ਫਰਜ ਡਾਕਟਰਾਂ ਨੂੰ ਸਨਮਾਨਿਤ ਕਰਨਾ ਸੀ, ਨਾ ਕੀ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਕਟੌਤੀ ਕਰਨਾ।