6ਵੇਂ ਪੇਅ ਕਮਿਸ਼ਨ ਦੇ ਵਿਰੋਧ ‘ਚ ਡਾਕਟਰਾਂ ਵੱਲੋਂ ਹੜਤਾਲ - Strike
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12433541-243-12433541-1626084754585.jpg)
ਪਠਾਨਕੋਟ: 6ਵੇਂ ਪੇਅ ਕਮਿਸ਼ਨ (6th Pay Commission) ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਪੇਅ ਕਮਿਸ਼ਨ ਨੂੰ ਲੈਕੇ ਪੰਜਾਬ ਦੇ ਸਰਕਾਰੀ ਡਾਕਟਰਾਂ ਵੱਲੋਂ ਵੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਠਾਨਕੋਟ ਵਿੱਚ ਵੀ ਸਰਕਾਰੀ ਡਾਕਟਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਹੜਤਾਲ (Strike) ਕੀਤੀ ਗਈ ਹੈ। ਡਾਕਟਰਾਂ ਦੀ ਹੜਤਾਲ (Strike) ਕਾਰਨ ਇੱਥੇ ਇਲਾਜ਼ ਲਈ ਆਉਣ ਵਾਲੇ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਇਲਾਜ਼ ਨਾ ਹੋਣ ਕਰਕੇ ਉਹ ਲੋਕਾਂ ਤੋਂ ਮੁਆਫੀ ਵੀ ਮੰਗ ਰਹੇ ਹਨ। ਇਸ ਮੌਕੇ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਨੂੰ ਚਿੰਤਾਵਨੀ ਦਿੰਦੇ ਕਿਹਾ ਹੈ, ਕਿ ਜੇਕਰ ਜਲਦ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਇਹ ਸੰਘਰਸ਼ ਹੋ ਤੇਜ਼ ਹੋਵੇਗਾ।