ਪਤਨੀ ਦੇ ਚਰਿੱਤਰ 'ਤੇ ਸ਼ੱਕ ਹੋਣ ’ਤੇ ਵਿਅਕਤੀ ਦਾ ਕਤਲ - ਵਾਰਦਾਤ ਨੂੰ ਅੰਜਾਮ ਦਿੱਤਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15310007-1014-15310007-1652788331336.jpg)
ਹੁਸ਼ਿਆਰਪੁਰ: ਜ਼ਿਲ੍ਹੇ ਦੇ ਦਸੂਹਾ ਅਧੀਨ ਪੈਂਦੇ ਪਿੰਡ ਤੇੜਾ ਵਿਖੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਵਿਅਕਤੀ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਸਬੰਧੀ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦੇ ਭਰਾ ਕੁਲਬੀਰ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੇ ਬੱਚਿਆਂ ਦੀ ਦੇਖ-ਭਾਲ ਕਰਨ ਲਈ ਘਰ ਵਿਚ ਇਕ ਔਰਤ ਕੰਮ ਕਰਦੀ ਹੈ, ਜਿਸ ਦਾ ਪਤੀ ਕੁਲਵਿੰਦਰ ਸਿੰਘ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਕਰਦਾ ਹੈ ਅਤੇ ਉਸ ਦਾ ਪਿੱਛਾ ਕਰਦਾ ਹੈ, ਉਸ ਨੂੰ ਇਹੀ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਕੁਲਬੀਰ ਸਿੰਘ ਨਾਲ ਨਾਜਾਇਜ਼ ਸਬੰਧ ਹਨ। ਜਿਸ ਕਾਰਨ ਉਸ ਵੱਲੋਂ ਇਹ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਕਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।