ਪਾਕਿਸਤਾਨ SGPC ਨੂੰ ਦਿੱਤਾ ਜਾਵੇਗਾ ਸਹਿਯੋਗ: ਡਾ. ਰੂਪ ਸਿੰਘ - pakistan
🎬 Watch Now: Feature Video
ਪਾਕਿਸਤਾਨ ਸਰਕਾਰ ਵੱਲੋਂ ਉੱਥੋਂ ਦੀ ਐਸਜੀਪੀਸੀ 'ਚ ਨਵੇਂ ਮੈਂਬਰ ਸ਼ਾਮਲ ਕਰਨ 'ਤੇ ਡਾ. ਰੂਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵੇਂ ਸ਼ਾਮਿਲ ਹੋਏ ਮੈਂਬਰ ਸਿੱਖਾਂ ਦੇ ਮੁੱਦਿਆਂ ਵੱਲ ਧਿਆਨ ਰੱਖਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਸਹਿਯੋਗ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪਾਕਿਸਤਾਨ ਸਰਕਾਰ ਨੇ ਸਨਿੱਚਰਵਾਰ ਨੂੰ ਅਹਿਮ ਫ਼ੈਸਲਾ ਲੈਂਦਿਆਂ ਗੋਪਾਲ ਚਾਵਲਾ ਨੂੰ ਪਾਕਿਸਤਾਨ ਐਸਜੀਪੀਸੀ ਤੋਂ ਬਰਖ਼ਾਸਤ ਕਰ ਦਿੱਤਾ ਹੈ।