ਵਿਧਾਇਕ ਲਖਵੀਰ ਸਿੰਘ ਰਾਏ ਨੇ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ - ਪਾਣੀ ਦੇ ਹੇਠਾਂ ਜਾ ਰਹੇ ਪੱਧਰ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਪਾਣੀ ਦੇ ਹੇਠਾਂ ਜਾ ਰਹੇ ਪੱਧਰ ਨੂੰ ਬਚਾਉਣ ਦੇ ਲਈ ਝੋਨੇ ਦੀ ਸਿੱਧੀ ਬਿਜਾਈ ਦੇ ਲਈ ਅਪੀਲ ਕੀਤੀ ਜਾ ਰਹੀ ਹੈ। ਜਿਸ ’ਤੇ ਬਹੁਤ ਸਾਰੇ ਕਿਸਾਨ ਅਮਲ ਵੀ ਕਰ ਰਹੇ ਹਨ। ਇਸੇ ਤਰ੍ਹਾਂ ਹੀ ਹਲਕਾ ਫਤਿਹਗਰ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਖਰੇ ਵਿਖੇ ਝੋਨੇ ਦੀ ਫਸਲ ਦੀ ਸਿੱਧੀ ਬਿਜਾਈ ਸ਼ੁਰੂ ਕਰਵਾਈ ਗਈ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਜਿੱਥੇ ਪਾਣੀ ਨੂੰ ਬਚਾਉਣ ਦੇ ਵਿੱਚ ਲਾਭਕਾਰੀ ਹੈ, ਉੱਥੇ ਹੀ ਇਸ ਫਸਲ ਨੂੰ ਜ਼ਿਆਦਾ ਕੀਟਨਾਸ਼ਕਾਂ ਦੀ ਵੀ ਲੋੜ ਨਹੀਂ ਹੈ ਕਿਉਂਕਿ ਇਸ ਫਸਲ ਨੂੰ ਜ਼ਿਆਦਾ ਬਿਮਾਰੀਆਂ ਨਹੀਂ ਪੈਂਦੀਆਂ। ਇਸ ਮੌਕੇ ਅਗਾਂਹ ਵਧੂ ਕਿਸਾਨ ਪਵਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿਛਲੇ ਸਾਲ 13 ਏਕੜ ਤੇ ਸਿੱਧੀ ਬਿਜਾਈ ਕੀਤੀ ਸੀ ਇਸ ਵਾਰ ਵੀ ਉਹ ਸਿੱਧੀ ਬਿਜਾਈ ਕਰ ਰਹੇ ਹਨ। ਇਸ ਫ਼ਸਲ ਨੂੰ ਫੰਗਸ ਵਗੈਰਾ ਨਹੀਂ ਲੱਗਦੀ ਜਿਸ ਕਾਰਨ ਜ਼ਿਆਦਾ ਕੀਟਨਾਸ਼ਕਾਂ ਦੀ ਵੀ ਲੋੜ ਨਹੀਂ ਰਹਿੰਦੀ। ਪਾਣੀ ਦੀ ਬੱਚਤ ਵੀ ਹੁੰਦੀ ਹੈ।