ਪੰਜਾਬ ਰੋਡਵੇਜ਼ ਦੇ ਡਰਾਈਵਰ ਤੇ ਕੰਡਕਟਰਾਂ ਨੇ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ - ਸ੍ਰੀ ਮੁਕਤਸਰ ਸਾਹਿਬ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਪਿਛਲੇ ਲੰਬੇ ਸਮੇਂ ਤੋਂ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਠੇਕੇਦਾਰੀ ਦੇ ਤਹਿਤ ਕੰਮ ਕਰ ਰਹੇ ਬੱਸ ਡਰਾਈਵਰ ਤੇ ਕੰਡਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਦੇ ਬੱਸ ਅੱਡੇ ਵਿੱਚ ਰੋਸ ਪ੍ਰਦਰਸ਼ਨ ਕੀਤਾ। ਬੱਸ ਡਰਾਈਵਰ ਤੇ ਕੰਡਕਟਰਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਸੀਂ 10, 12 ਸਾਲਾਂ ਤੋਂ ਮਹਿਕਮੇ ਵਿੱਚ ਕੰਮ ਕਰ ਰਿਹੇ ਹਨ, ਪਰ ਸਰਕਾਰ ਮੰਗਾਂ ਨੂੰ ਨਹੀਂ ਮੰਨ ਰਹੀ। ਮੁਲਾਜ਼ਮਾਂ ਨੇ ਸਰਕਾਰ ਤੋਂ ਮੰਗ ਕੀਤੀ ਕੀ ਸਾਨੂੰ ਜਲਦੀ ਤੋਂ ਜਲਦੀ ਪੱਕਾ ਕੀਤਾ ਜਾਵੇ।