thumbnail

ਨਸ਼ੇ ਦਾ ਧੰਦਾ ਕਰਨ ਵਾਲਿਆਂ ਨੇ ਨੌਜਵਾਨ ’ਤੇ ਚਲਾਈਆਂ ਗੋਲੀਆਂ

By

Published : Apr 13, 2022, 3:10 PM IST

ਤਰਨਤਾਰਨ: ਪੱਟੀ ਦੇ ਵਾਰਡ ਨੰਬਰ 5 ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋ ਆਪਸੀ ਰੰਜਿਸ਼ ਦੇ ਚੱਲਦੇ ਨਸ਼ੇ ਦਾ ਧੰਦਾ ਕਰਨ ਵਾਲੇ ਲੋਕਾਂ ਨੇ ਇੱਕ ਨੌਜਵਾਨ ਤੇ ਗੋਲੀਆਂ ਚਲਾ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਿਕ ਮੁਲਜ਼ਮਾਂ ਵੱਲੋਂ ਨੌਜਵਾਨ ’ਤੇ 10-12 ਗੋਲੀਆਂ ਚਲਾਈਆਂ ਗਈਆਂ ਸੀ ਇਸ ਦੇ ਬਾਵਜੁਦ ਵੀ ਨੌਜਵਾਨ ਬਚ ਗਿਆ। ਪੀੜਤ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਹੈ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਰਾਜੀਵ, ਸਾਜਨ, ਗੋਪੀ ਵੱਲੋਂ ਉਨ੍ਹਾਂ ਦੇ ਮੁੰਡੇ ’ਤੇ ਫਾਇਰਿੰਗ ਕੀਤੀ ਗਈ। ਇਹ ਨੌਜਵਾਨ ਜਮਾਨਤ ’ਤੇ ਜੇਲ੍ਹ ਤੋਂ ਬਾਹਰ ਆਏ ਹੋਏ ਸੀ। ਇਸ ਬਾਰੇ ਐੱਸਐਚਓ ਪੱਟੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀ ਚੱਲਣ ਸਬੰਧੀ ਸ਼ਿਕਾਇਤ ਮਿਲੀ ਸੀ। ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਹਨ ਉਨ੍ਹਾਂ ’ਤੇ ਨਸ਼ੇ ਦੇ ਮਾਮਲੇ ਦਰਜ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.