ਨਸ਼ਾ ਤਸਕਰ ਨੂੰ ਸ਼ਰਾਬ ਸਮੇਤ ਕੀਤਾ ਕਾਬੂ - Arrested
🎬 Watch Now: Feature Video
ਰੂਪਨਗਰ: ਭਰਤਗੜ੍ਹ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਕਰ ਇੱਕ ਸਕੌਡਾ ਕਾਰ ਵਿਚੋਂ 30 ਪੇਟੀਆਂ ਸ਼ਰਾਬ (Alcohol)ਬਰਾਮਦ ਕੀਤੀਆ ਹਨ ਅਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ (Arrested)ਕੀਤਾ ਹੈ। ਨੌਜਵਾਨ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕੀਤੀ ਹੈ। ਇਸ ਮੌਕੇ ਪੁੁਲਿਸ ਅਧਿਕਾਰੀ ਕੇਵਲ ਸਿੰਘ ਨੇ ਦੱਸਿਆ ਹੈ ਕਿ ਸਾਕਾ ਘੱਲੂਘਾਰੇ ਦੇ ਸਬੰਧ ਵਿਚ ਨਾਕਾਬੰਦੀ ਕੀਤੀ ਗਈ ਸੀ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ ਇਸ ਦੌਰਾਨ ਗੁਪਤ ਸੂਚਨਾ ਦੇ ਆਧਾਰ ਉਤੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 30 ਪੇਟੀਆਂ ਬਰਾਮਦ ਕੀਤੀਆ ਗਈਆ। ਪੁਲਿਸ ਅਧਿਕਾਰੀ ਨੇ ਕਿਹਾ ਹੈ ਕਿ ਮੁਲਜ਼ਮ ਹਿਮਾਚਲ ਪ੍ਰਦੇਸ਼ ਦੇ ਸਵਾਰਘਾਟ ਦਾ ਵਸਨੀਕ ਹੈ।