ਸ਼ਰਾਬ ’ਚ ਧੁੱਤ ਪੁਲਿਸ ਮੁਲਾਜ਼ਮ ਨੇ ਰਗੜੇ ਮੋਟਰਸਾਈਕਲ ਸਵਾਰ, ਦੇਖੋ ਵੀਡੀਓ - ਪੁਲਿਸ ਮੁਲਾਜ਼ਮ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ
🎬 Watch Now: Feature Video

ਬਰਨਾਲਾ: ਜ਼ਿਲ੍ਹੇ ਦੇ ਬਾਜਾਖਾਨਾ ਰੋਡ ’ਤੇ ਪੁਲ ’ਤੇ ਇੱਕ ਪੁਲਿਸ ਮੁਲਾਜ਼ਮ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀਆਂ ਲੱਤਾਂ ਟੁੱਟ ਗਈਆਂ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਮੁਲਾਜ਼ਮ ਪੂਰੀ ਤਰ੍ਹਾਂ ਨਾਲ ਨਸ਼ੇ ਧੁੱਤ ਸੀ। ਇਸ ਘਟਨਾ ਤੋਂ ਬਾਅਦ ਪ੍ਰਤੱਖਦਰਸ਼ੀ ਲੋਕਾਂ ਵਲੋਂ ਮੌਕੇ ਦੀ ਵੀਡੀਓ ਬਣਾ ਕੇ ਵਾਇਰਲ ਕੀਤੀ ਗਈ। ਮੌਕੇ 'ਤੇ ਪਹੁੰਚੀ ਬਰਨਾਲਾ ਪੁਲਿਸ ਦੇ ਮੁਲਾਜ਼ਮ ਕਾਰ ਚਾਲਕ ਪੁਲਿਸ ਵਾਲੇ ਨੂੰ ਆਪਣੇ ਨਾਲ ਲੈ ਗਏ, ਕਾਰ ਚਾਲਕ ਨੇ ਐਨੀ ਸ਼ਰਾਬ ਪੀਤੀ ਹੋਈ ਸੀ ਕਿ ਉਸ ਤੋਂ ਤੁਰਿਆ ਵੀ ਨਹੀਂ ਜਾ ਰਿਹਾ ਸੀ। ਉੱਥੇ ਹੀ ਮੌਕੇ ਤੇ ਮੌਜੂਦ ਲੋਕਾਂ ਨੇ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ।
TAGGED:
ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ