ਸਰਬੱਤ ਦਾ ਭਲਾ ਟਰੱਸਟ ਨੇ ਸਿੱਖ ਪ੍ਰਚਾਰਕਾਂ ਦੇ ਪਰਿਵਾਰਾਂ ਨੂੰ ਵੰਡਿਆ ਸੁੱਕਾ ਰਾਸ਼ਨ - ਸਿੱਖ ਪ੍ਰਚਾਰਕਾਂ ਦੇ ਪਰਿਵਾਰਾਂ ਨੂੰ ਦਿੱਤਾ ਸੁੱਕਾ ਰਾਸ਼ਨ
🎬 Watch Now: Feature Video
ਅੰਮ੍ਰਿਤਸਰ: ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਡਾ.ਐਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਤਹਿਤ ਸਥਾਨਕ ਸ਼ਹਿਰ ਨੇੜਲੇ ਗੁਰਦੁਆਰਾ ਪਲਾਹ ਸਾਹਿਬ ਵਿਖੇ ਇਲਾਕੇ ਦੇ ਰੁਜ਼ਗਾਰਹੀਣ ਹੋਏ ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਵੰਡਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਵਾਰ ਟਰੱਸਟ ਵੱਲੋਂ ਰਾਗੀ, ਢਾਡੀ ਸਿੰਘਾਂ, ਕਵੀਸ਼ਰਾਂ ਅਤੇ ਕਥਾ ਵਾਚਕਾਂ ਦੇ 15 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ ਜਾਵੇਗਾ।