ਡੀਟੀਐਫ਼ ਨੇ ਕੈਪਟਨ ਦਾ ਪੁਤਲਾ ਫੂਕ ਕੀਤਾ ਰੋਸ ਪ੍ਰਦਰਸ਼ਨ - ਡੈਮੋਕਰੇਟਿਕ ਟੀਚਰਜ਼ ਫ਼ਰੰਟ
🎬 Watch Now: Feature Video
ਬਠਿੰਡਾ: ਅਧਿਆਪਕ ਜਥੇਬੰਦੀ ਡੈਮੋਕਰੇਟਿਕ ਟੀਚਰਜ਼ ਫ਼ਰੰਟ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਫ਼ਰੰਟ ਦੇ ਜ਼ਿਲ੍ਹਾ ਆਗੂ ਰੇਸ਼ਮ ਸਿੰਘ ਤੇ ਡੀਟੀਐਫ਼ ਜ਼ਿਲ੍ਹਾ ਕਮੇਟੀ ਮੈਂਬਰ ਨਵਚਰਨਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਅਧਿਆਪਕਾਂ 'ਤੇ ਜਬਰਨ ਨਵੀਂ ਨੀਤੀਆਂ ਲਾਗੂ ਕਰਕੇ ਦਬਾਅ ਬਣਾ ਰਹੀ ਹੈ। ਅਧਿਆਪਕਾਂ ਦੀਆਂ ਬਕਾਇਆ ਡੀਏ ਦੀਆਂ ਕਿਸ਼ਤਾਂ ਅਦਾ ਨਹੀਂ ਕੀਤੀਆਂ ਜਾ ਰਹੀਆਂ ਅਤੇ ਨਵੀਂ ਪੈਨਸ਼ਨ ਸਕੀਮ ਲਾਗੂ ਕੀਤੀ ਜਾ ਰਹੀ ਹੈ। ਇਸਤੋਂ ਇਲਾਵਾ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਦੇ ਕੇ ਸਿਰਫ਼ ਪੇਪਰ ਲਈ ਬੁਲਾਇਆ ਜਾ ਰਿਹਾ ਹੈ। ਇਸ ਦੇ ਖਿਲਾਫ਼ ਸੂਬੇ ਭਰ ਵਿੱਚ ਫ਼ਰੰਟ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦਾ ਪੁਤਲਾ ਫੂਕ ਮੁਜ਼ਾਹਰਾ ਕੀਤਾ ਜਾ ਰਿਹਾ ਹੈ।