ਤੇਜ਼ ਮੀਂਹ ਪੈਣ ਕਾਰਨ ਪਾਣੀ ‘ਚ ਡੁੱਬੇ ਲੋਕਾਂ ਦੇ ਘਰ, ਇੰਝ ਬਚਾਈ ਜਾਨ - ਤੇਜ਼ ਮੀਂਹ ਪੈਣ ਕਾਰਨ ਪਾਣੀ ‘ਚ ਡੁੱਬੇ ਲੋਕਾਂ ਦੇ ਘਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15981459-348-15981459-1659338521544.jpg)
ਪਠਾਨਕੋਟ: ਪਿਛਲੇ 2 ਦਿਨਾਂ ਤੋਂ ਪੈ ਰਹੇ ਮੀਂਹ ਦੇ ਕਾਰਨ ਜਿੱਥੇ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ, ਉੱਥੇ ਹੀ ਹਲਕਾ ਭੋਆ ਦੇ ਕਸਬਾ ਤਾਰਾਗੜ੍ਹ ਦੇ ਲੋਕਾਂ ਦੇ ਘਰ ਮੀਂਹ ਦੇ ਪਾਣੀ ਚ ਡੁੱਬ ਗਏ ਅਤੇ ਕਈ ਲੋਕ ਪਾਣੀ ਕਾਰਨ ਘਰਾਂ 'ਚ ਹੀ ਫਸੇ ਹੋਏ ਹਨ। ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਲੋਕਾਂ ਨੂੰ ਬਾਹਰ ਕੱਢਿਆ ਗਿਆ। ਇਸ ਮੌਕੇ ਤਹਿਸੀਲਦਾਰ ਲਸ਼ਮਣ ਸਿੰਘ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੀ ਬਰਸਾਤ ਕਾਰਨ ਕਸਬਾ ਤਾਰਾਗੜ੍ਹ ਵਿੱਚ ਜਿੱਥੇ ਫ਼ਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ, ਉੱਥੇ ਹੀ ਜ਼ਿਆਦਾ ਬਰਸਾਤ ਕਾਰਨ ਲੋਕ ਘਰਾਂ ਵਿੱਚ ਹੀ ਫਸ ਗਏ ਹਨ, ਜਿਨ੍ਹਾਂ ਨੂੰ ਫਿਲਹਾਲ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।