ਸਿੱਖਿਆ ਮੰਤਰੀ ਦੇ ਘਰ ਅੱਗੇ ਪੁਲਿਸ ਦੀ ਸਖ਼ਤੀ ਦੇ ਚੱਲਦੇ ਕਈ ਅਧਿਆਪਕ ਬੇਹੋਸ਼ ਤੇ ਕਈਆਂ ਦੇ ਪਾਟੇ ਕੱਪੜੇ - many teachers fainted and some wore torn clothes
🎬 Watch Now: Feature Video
ਬਰਨਾਲਾ: ਸ਼ਹਿਰ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਦੇ ਅੱਗੇ ਧਰਨਾ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੀ ਨਾਲ ਪੁਲਿਸ ਦੀ ਜ਼ਬਰਦਸਤ ਧੱਕਾ-ਮੁੱਕੀ ਹੋਈ ਹੈ। ਇਸ ਧੱਕਾ-ਮੁੱਕੀ ਵਿੱਚ ਅਧਿਆਪਕ ਬੇਹੋਸ਼ ਹੋ ਗਏ ਤੇ ਉਹਨਾਂ ਦੇ ਕੱਪੜੇ ਵੀ ਪਾਟ ਗਏ। ਪੁਲਿਸ ਦੁਆਰਾ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੇ ਨਾਲ ਧੱਕਾ-ਮੁੱਕੀ ਕਰਨ ਦੇ ਬਾਅਦ ਅਧਿਆਪਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਅਧਿਆਪਕਾਂ ਨੇ ਕਿਹਾ ਕਿ ਆਪਣੇ ਆਪ ਨੂੰ ਆਮ ਆਦਮੀ ਦੀ ਸਰਕਾਰ ਕਹਿਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀਆਂ ਸਰਕਾਰਾਂ ਤੋਂ ਵੀ ਜ਼ਿਆਦਾ ਧੱਕਾ ਕਰ ਰਹੀ ਹੈ। ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।