ਰੋਜ਼ਾ ਸ਼ਰੀਫ ਵਿਖੇ ਮਨਾਇਆ ਈਦ ਦਾ ਤਿਉਹਾਰ - ਸਈਅਦ ਮੁਹੰਮਦ ਸਾਦਿਕ ਰਜ਼ਾ ਮੁਜੱਜਦੀ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਦੇਸ਼ ਭਰ ਵਿੱਚ ਈਦ ਉਲ ਫਿਤਰ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਰਾ ਹੀ ਫਤਹਿਗੜ੍ਹ ਸਾਹਿਬ ਦੇ ਰੋਜ਼ਾ ਸ਼ਰੀਫ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਈਦ ਦਾ ਤਿਉਹਾਰ ਨਮਾਜ ਅਦਾ ਕਰਕੇ ਮਨਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰੋਜ਼ਾ ਸ਼ਰੀਫ ਦੇ ਖਲੀਫਾ ਸਈਅਦ ਮੁਹੰਮਦ ਸਾਦਿਕ ਰਜ਼ਾ ਮੁਜੱਜਦੀ ਨੇ ਕਿਹਾ ਕਿ ਈਦ ਉਲ ਫਿਤਰ ਦਾ ਪਵਿੱਤਰ ਤਿਉਹਾਰ ਰਮਜਾਨ ਮਹੀਨੇ ਦੇ ਰੋਜੇ ਰੱਖਣ ਤੋਂ ਬਾਅਦ ਮਨਾਇਆ ਜਾਂਦਾ ਹੈ। ਆਮ ਆਦਮੀ ਪਾਰਟੀ ਦੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਬਸੀ ਪਠਾਣਾ ਹਲਕੇ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਪੰਜਾਬ ਦੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਵਲੋਂ ਵੀ ਇਸ ਮੌਕੇ ਰੋਜ਼ਾ ਸ਼ਰੀਫ 'ਚ ਆਪਣੀ ਹਾਜ਼ਰੀ ਲਗਵਾਈ ਗਈ।