ਸਾਬਕਾ ਫੌਜੀਆਂ ਨੇ ਡਿਪਟੀ ਸਪੀਕਰ ਰੋੜੀ ਨੂੰ ਦਿੱਤਾ ਮੰਗ ਪੱਤਰ, ਕੀਤੀ ਇਹ ਮੰਗ - ਸਾਬਕਾ ਫੌਜੀਆਂ ਵਿੱਚ ਭਾਰੀ ਰੋਸ

🎬 Watch Now: Feature Video

thumbnail

By

Published : Sep 13, 2022, 5:41 PM IST

ਪੰਜਾਬ ਦੀ ਮਾਨ ਸਰਕਾਰ ਵੱਲੋਂ ਸਾਬਕਾ ਫੌਜੀਆਂ ਨੂੰ ਲੈਕੇ ਬਣਾਈ ਗਈ ਜੀਓਜੀ ਸਕੀਮ ਨੂੰ ਬੰਦ ਕਰ ਦਿੱਤਾ ਗਿਆ ਹੈ। ਜਿਸ ਕਾਰਨ ਸਾਬਕਾ ਫੌਜੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਦੇ ਚੱਲਦੇ ਜੀਓਜੀ ਵੱਲੋਂ ਗੜ੍ਹਸ਼ੰਕਰ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੰਗ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਚਾਨਕ ਜੀਓਜੀ ਦੀਆਂ ਸੇਵਾਵਾਂ ਨੂੰ ਸਮਾਪਤ ਕਰ ਦਿੱਤਾ। ਜਿਸਨੂੰ ਤੁਰੰਤ ਬਹਾਲ ਕੀਤਾ ਜਾਵੇ। ਇਸ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਸਾਬਕਾ ਫੌਜੀਆਂ ਨੂੰ ਭਰੋਸਾ ਦਿਵਾਇਆ ਕਿ ਇਹ ਸਾਰਾ ਮਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਇਆ ਜਾਵੇਗਾ ਅਤੇ ਇਸ ਮਸਲੇ ਨੂੰ ਹਲ ਕਰਨ ਦਾ ਯਤਨ ਕੀਤਾ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.