ਜੀਓਜੀ ਬਹਾਲ ਦੀ ਮੰਗ ਨੂੰ ਲੈ ਕੇ ਸਾਬਕਾ ਫ਼ੌਜੀਆ ਨੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
🎬 Watch Now: Feature Video
ਸੰਗਰੂਰ ਵਿੱਚ ਜੀਓਜੀ ਸਾਬਕਾ ਫ਼ੌਜੀਆ ਵੱਲੋਂ ਜੀਓਜੀ ਸਕੀਮ ਦੀ ਬਹਾਲੀ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੀਓਜੀ ਸਕੀਮ ਨੂੰ ਬੰਦ ਕਰ ਦਿੱਤਾ ਗਿਆ ਹੈ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਸਕੀਮ ਨੂੰ ਜਲਦ ਤੋਂ ਜਲਦ ਬਹਾਲ ਕੀਤਾ ਜਾਵੇ ਜੇਕਰ ਸਰਕਾਰ ਉਨ੍ਹਾਂ ਦੀ ਮੰਗਾਂ ਪੂਰੀ ਨਹੀਂ ਕਰਦੀ ਤਾਂ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ।