300 ਯੂਨਿਟ ਮੁਫ਼ਤ ਬਿਜਲੀ ਮਿਲਣ ਦੇ ਐਲਾਨ ਖੁਸ਼ ਨਜ਼ਰ ਆਏ ਪਟਿਆਲਾ ਵਾਸੀ - ਪੰਜਾਬ ਦੇ ਮੁੱਖ ਮੰਤਰੀ
🎬 Watch Now: Feature Video
ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਹਰ ਮਹੀਨੇ ਲੋਕਾਂ ਨੂੰ 300 ਯੂਨਿਟ ਮੁਫ਼ਤ ਦਿੱਤੀ ਜਾਵੇਗੀ। ਜਿਸ ਨਾਲ ਆਮ ਲੋਕਾਂ ਵੱਲੋਂ ਖੁਸ਼ੀ ਜ਼ਾਹਿਰ ਕੀਤੀ ਗਈ। ਲੋਕਾਂ ਨੇ ਕਿਹਾ ਕਿ ਭਗਵੰਤ ਮਾਨ ਨੇ ਜੋ ਵਾਅਦੇ ਕੀਤੇ ਸੀ ਉਹ ਪੂਰੇ ਹੋਣੇ ਸ਼ੁਰੂ ਹੋ ਗਏ ਹਨ। ਸਾਨੂੰ ਬਹੁਤ ਖੁਸ਼ੀ ਹੈ ਕਿ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਣਗੇ, ਜਿਸ ਤੇ ਲੋਕਾਂ ਨੇ ਭਗਵੰਤ ਮਾਨ ਦਾ ਸ਼ੁਕਰੀਆ ਅਦਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਵੀ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਨੇ ਨੌਜਵਾਨਾਂ ਨੂੰ ਸਿਰਫ ਝੂਠੇ ਵਾਅਦੇ ਕੀਤੇ ਸੀ ਪਰ ਇਹ ਸਰਕਾਰ ਵਾਅਦੇ ਪੂਰੇ ਕਰ ਰਹੀ ਹੈ ਅਤੇ ਸਾਨੂੰ ਉਮੀਦ ਹੈ ਕੀ ਮੁੱਖ ਮੰਤਰੀ ਪੰਜਾਬ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੇ ਹੋਰ ਵੀ ਫੈਸਲੇ ਲੈਣਗੇ।