ਮੁਹਾਲੀ: ਨਕਲੀ LIC ਏਜੰਟ ਕਾਬੂ, ਬਜ਼ੁਰਗਾਂ ਨੂੰ ਬਣਾਉਂਦੇ ਸਨ ਨਿਸ਼ਾਨਾ - crime news
🎬 Watch Now: Feature Video

LIC ਦੇ ਏਜੰਟ ਬਣ ਕੇ ਬਜ਼ੁਰਗਾਂ ਨੂੰ ਲੁੱਟਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਮੋਹਾਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਦਿੱਲੀ ਦੇ ਰਹਿਣ ਵਾਲੇ ਅਨੰਦ ਮਿਸ਼ਰਾ, ਕਰਨ ਅਤੇ ਪ੍ਰਮੋਦ ਵਾਸੀ ਯੂਪੀ ਵਜੋਂ ਹੋਈ ਹੈ। ਇਹ ਵਿਅਕਤੀ ਜਾਅਲੀ ਏਜੰਟ ਬਣ ਕੇ ਪੰਜਾਬ ਅਤੇ ਦੂਜੇ ਸੂਬਿਆਂ ਦੇ ਬਜ਼ੁਰਗਾਂ ਨੂੰ ਠੱਗਦੇ ਸਨ। ਇਸ ਤਹਿਤ ਮੋਹਾਲੀ ਪੁਲਿਸ ਨੂੰ ਵੱਖ-ਵੱਖ ਸ਼ਿਕਾਇਤਾਂ ਆਉਣ ਲੱਗੀਆਂ ਅਤੇ ਇੱਕ ਬਜ਼ੁਰਗ ਦੀ ਸ਼ਿਕਾਇਤ ਉੱਤੇ ਕਾਰਵਾਈ ਕਰਦਿਆਂ ਮੁਹਾਲੀ ਪੁਲਿਸ ਵੱਲੋਂ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਐਸਐਸਪੀ ਰੁਪਿੰਦਰ ਕੌਰ ਸੋਹੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਨ੍ਹਾਂ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।