ਮਰੀਜ਼ ਦੀ ਮੌਤ ਨੂੰ ਲੈ ਕੇ ਪਰਿਵਾਰ ਦੇ ਹਸਪਤਾਲ ਪ੍ਰਸ਼ਾਸਨ ’ਤੇ ਵੱਡੇ ਇਲਜ਼ਾਮ, ਕੀਤਾ ਹੰਗਾਮਾ - ਬਿੱਲ ਨੂੰ ਲੈਕੇ ਹਸਪਤਾਲ ਸਟਾਫ ਵੱਲੋਂ ਗਲਤੀ

🎬 Watch Now: Feature Video

thumbnail

By

Published : May 17, 2022, 7:52 PM IST

ਜਲੰਧਰ: ਜ਼ਿਲ੍ਹੇ ਦੇ ਪਟੇਲ ਹਸਪਤਾਲ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਈ ਜਦੋਂ ਹਸਪਤਾਲ ਵਿੱਚ ਇਲਾਜ ਦੇ ਦੌਰਾਨ ਇੱਕ ਲੜਕੀ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਮ੍ਰਿਤਕ ਦੇ ਘਰਦਿਆਂ ਨੇ ਹਸਪਤਾਲ ਵਿੱਚ ਜੰਮ ਕੇ ਹੰਗਾਮਾ ਕੀਤਾ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਬਿੱਲ ਨੂੰ ਲੈਕੇ ਹਸਪਤਾਲ ਸਟਾਫ ਵੱਲੋਂ ਗਲਤੀ ਕੀਤੀ ਗਈ ਹੈ ਅਤੇ ਹੁਣ ਹਸਪਤਾਲ ਪ੍ਰਸ਼ਾਸਨ ਆਪਣੀ ਗਲਤੀ ਨਹੀਂ ਮੰਨ ਰਿਹਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਗਲਤੀ ਮੰਨਣ ਦੀ ਬਜਾਇ ਉਨ੍ਹਾਂ ਨੂੰ ਰੁਪਏ ਲੈਕੇ ਮਾਮਲੇ ਨੂੰ ਰਫਾ-ਦਫਾ ਕਰਨ ਦੀ ਗੱਲ ਕਹੀ ਗਈ ਹੈ ਜਿਸ ਤੋਂ ਬਾਅਦ ਇਹ ਮਾਹੌਲ ਖਰਾਬ ਹੋਇਆ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਹਸਪਤਾਲ ਵਿੱਚ ਮਸਲਾ ਨਿਬੇੜਨ ਲਈ ਆਏ ਸਨ। ਇਸ ਬਾਰੇ ਹਸਪਤਾਲ ਦੇ ਸੀਨੀਅਰ ਡਾਕਟਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕਈ ਕੇਸ ਅਜਿਹੇ ਆਉਂਦੇ ਹਨ ਜਿੰਨਾਂ ਨੂੰ ਅਸੀਂ ਨਹੀਂ ਬਚਾ ਪਾਉਂਦੇ। ਉਨ੍ਹਾਂ ਕਿਹਾ ਕਿ ਜੇਕਰ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਸੀ ਉਹ ਹਸਪਤਾਲ ਪ੍ਰਸ਼ਾਸਨ ਨਾਲ ਗੱਲਬਾਤ ਕਰ ਸਕਦੇ ਸਨ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.