ਪੁਲਿਸ ਵਲੋਂ ਕਾਮਰੇਡ ਬਲਵਿੰਦਰ ਕਤਲ ਮਾਮਲੇ ਵਿਚ ਗੈਂਗਸਟਰ ਗ੍ਰਿਫ਼ਤਾਰ, ਪਰਿਵਾਰ ਦਾ ਕਹਿਣਾ.... - Shaurya Chakra Comrade Balwinder Singh
🎬 Watch Now: Feature Video
ਤਰਨ ਤਾਰਨ: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਭਿੱਖੀਵਿੰਡ ਤੋਂ ਸ਼ੌਰੀਆ ਚੱਕਰ ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲੇ ਵਿਚ ਪੁਲਿਸ ਵਲੋਂ ਮੁੱਖ ਮੁਲਜ਼ਮ ਨੂੰ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ 'ਤੇ ਹੁਣ ਬਲਵਿੰਦਰ ਸਿੰਘ ਦੀ ਪਤਨੀ ਜਗਦੀਸ਼ ਕੌਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਪੁਲਿਸ ਦੀ ਕਾਰਵਾਈ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਰੋਸ ਜਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਹੁਣ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਸਬੰਧੀ ਉਨ੍ਹਾਂ ਸ਼ਿਕਾਇਤ ਵੀ ਦਰਜ ਕਰਵਾਈ ਗਈ ਪਰ ਕਿਸੇ ਨੂੰ ਵੀ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।