ਫ਼ਰੀਦਕੋਟ: ਕਾਂਗਰਸ ਪਾਰਟੀ ਨੇ ਨਿਗਮ ਚੋਣਾਂ ਦੇ 22 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ - ਨਗਰ ਕੌਂਸਲ ਚੋਣਾਂ
🎬 Watch Now: Feature Video
ਫ਼ਰੀਦਕੋਟ: ਨਗਰ ਕੌਂਸਲ ਚੋਣਾਂ ਦੇ ਚਲਦਿਆਂ ਜ਼ਿਲ੍ਹਾ ਫ਼ਰੀਦਕੋਟ ਦੀ ਕਾਂਗਰਸ ਪਾਰਟੀ ਨੇ 25 ਵਾਰਡਾਂ ਵਿੱਚੋਂ 22 ਵਾਰਡਾਂ ਦੇ ਉਮੀਦਵਾਰਾਂ ਦੇ ਨਾਂਅ ਐਲਾਨ ਕੀਤੇ ਹਨ। ਨਗਰ ਕੌਂਸਲ ਫ਼ਰੀਦਕੋਟ ਦੇ ਉਮੀਦਵਾਰਾਂ ਦੀ ਚੋਣ ਲਈ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਚਮਕੌਰ ਸਿੰਘ ਢੀਂਡਸਾ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ। ਇੰਨ੍ਹਾਂ ਨੇ ਸਾਰੀਆਂ ਦਾਵੇਦਾਰੀਆਂ ਵਿੱਚੋਂ ਚੋਣ ਕਰਕੇ 22 ਵਾਰਡਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਚਮਕੌਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੇ ਬਲਬੂਤੇ 'ਤੇ ਚੋਣ ਮੈਦਾਨ ਵਿੱਚ ਉਤਰੇਗੀ ਅਤੇ ਨਿਰਪੱਖ ਚੋਣਾਂ ਹੋਣਗੀਆਂ।