Faridkot:ਡਾਕਟਰਾਂ ਵੱਲੋਂ ਪੇ ਕਮਿਸ਼ਨ ਨੂੰ ਲੈ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ - Corona Epidemic
🎬 Watch Now: Feature Video
ਫਰੀਦਕੋਟ:ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਪੇ ਕਮਿਸ਼ਨ (Pay Commission)ਲਾਗੂ ਕੀਤਾ ਗਿਆ ਹੈ।ਇਸ ਨੂੰ ਲੈ ਕੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਰੋਸ ਪ੍ਰਦਰਸ਼ਨ (Protest) ਕੀਤਾ ਜਾ ਰਿਹਾ ਹੈ।ਡਾਕਟਰਾਂ ਵੱਲੋਂ ਸਰਕਾਰ ਦੁਆਰਾ ਕੱਟਿਆ ਗਿਆ 5 ਫੀਸਦੀ ਐਨਪੀਏ ਮੁੜ ਬਹਾਲ ਕਰਨ ਦੀ ਮੰਗ ਕੀਤੀ ਗਈ ਹੈ।ਪ੍ਰਦਰਸ਼ਕਾਰੀ ਡਾਕਟਰਾਂ ਨੇ ਕਿਹਾ ਕਿ ਸਰਕਾਰ ਨੇ ਛੇਵੇਂ ਪੇ ਕਮਿਸ਼ਨ ਦੇ ਨਾਮ 'ਤੇ ਡਾਕਟਰਾਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਕੋਰੋਨਾ ਮਹਾਂਮਾਰੀ (Corona Epidemic) ਦੌਰਾਨ ਆਪਣੀ ਜਾਨ ਜੋਖ਼ਮ ਵਿਚ ਪਾਉਣ ਵਾਲੇ ਡਾਕਟਰਾ ਦੀਆਂ ਤਨਖ਼ਾਹਾ ਕੱਟ ਕੇ ਚੰਗਾ ਮਾਣ ਸਨਮਾਨ ਦਿੱਤਾ ਹੈ।ਡਾਕਟਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੇਕਰ ਸਾਡੀ ਮੰਗਾਂ ਨਾ ਮੰਨੀਆਂ ਤਾ ਸੰਘਰਸ਼ ਤਿੱਖਾ ਕਰਾਂਗੇ।