ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਦਾ ਫੂਕਿਆ ਪੁਤਲਾ
🎬 Watch Now: Feature Video
ਅੰਮ੍ਰਿਤਸਰ: ਦਸ਼ਹਿਰੇ ਮੌਕੇ ਸ਼ਹਿਰ ਵਾਸੀਆ ਦੇ ਨਾਲ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਦੇ ਸਮਰਥਨ ਵਿੱਚ ਖੇਤੀ ਆਰਡੀਨੈਸਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਦਸਹਿਰਾ ਮਨਾਇਆ। ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਆਰ.ਪੀ. ਸਿੰਘ ਮੈਣੀ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਕੁਝ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਦੇਸ਼ ਦੀ ਕਿਸਾਨੀ ਦਾ ਗਲਾ ਘੁੱਟ ਰਹੇ ਹਨ। ਇਨ੍ਹਾਂ ਕੁੰਭਕਰਨੀ ਨੀਂਦ ਸੁੱਤੇ ਮੰਤਰੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜ ਕੇ ਅਸੀਂ ਸੰਕੇਤਕ ਰੂਪ ਵਿੱਚ ਦੁਸਹਿਰਾ ਮਨਾ ਰਹੇ ਹਾਂ।