ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨ ਨੇ ਜ਼ਹਿਰੀਲੀ ਵਸਤੂ ਪੀ ਕੇ ਕੀਤੀ ਖੁਦਕੁਸ਼ੀ - Farmer commits suicide
🎬 Watch Now: Feature Video
ਬਠਿੰਡਾ: ਬਠਿੰਡਾ ਦੇ ਪਿੰਡ ਬਾਜਕ ਦੇ ਕਿਸਾਨ ਰਮਨਦੀਪ ਸਿੰਘ ਨੇ ਕਣਕ ਦਾ ਝਾੜ ਘਟਣ ਕਾਰਨ ਜ਼ਹਿਰੀਲੀ ਵਸਤੂ ਪੀ ਕੇ ਖ਼ੁਦਕੁਸ਼ੀ ਕਰਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰਮਨਦੀਪ ਸਿੰਘ ਵੱਲੋਂ 16 ਕਿੱਲੇ ਜ਼ਮੀਨ ਦੇ ਠੇਕੇ 'ਤੇ ਲੈ ਕੇ ਵਾਹੀ ਕੀਤੀ ਜਾਂਦੀ ਸੀ ਪਰ ਇਸ ਵਾਰ ਕਣਕ ਦਾ ਝਾੜ ਮੌਸਮ ਦੀ ਮਾਰ ਕਾਰਨ ਕਾਫ਼ੀ ਘੱਟ ਗਿਆ, ਜਿਸ ਕਾਰਨ ਅਕਸਰ ਹੀ ਰਮਨਦੀਪ ਸਿੰਘ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸ ਵੱਲੋਂ ਜ਼ਹਿਰੀਲੀ ਵਸਤੂ ਪੀ ਕੇ ਖ਼ੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰਦੇ ਹੋਏ ਛੋਟੇ ਛੋਟੇ ਬੱਚਿਆਂ ਨੂੰ ਆਰਥਿਕ ਮਦਦ ਦੇਣ ਦੀ ਅਪੀਲ ਕੀਤੀ ਹੈ, ਇੱਥੇ ਦੱਸਣਯੋਗ ਹੈ ਕਿ ਇਸ ਵਾਰ ਮੌਸਮ ਦੀ ਮਾਰ ਪੈਣ ਕਾਰਨ ਕਣਕ ਦਾ ਝਾੜ ਪ੍ਰਤੀ ਏਕੜ ਦੱਸ ਤੋਂ ਪੰਦਰਾਂ ਮਣ ਘਟਿਆ ਹੈ ਜਿਸ ਕਾਰਨ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਇਆ ਹੈ। ਠੇਕੇ 'ਤੇ ਵਾਹੀ ਕਰਨ ਵਾਲੇ ਕਿਸਾਨਾਂ ਨੂੰ ਇਸ ਦਾ ਵੱਡਾ ਘਾਟਾ ਝੱਲਣਾ ਪੈ ਰਿਹਾ ਹੈ।