ਮੋਟਰ ਚਲਾਉਣ ਗਏ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ - Latest Punjab News
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-16163577-669-16163577-1661134372852.jpg)
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਸੰਗਤਪੁਰਾ ਵਿਖੇ ਇੱਕ ਬਜ਼ੁਰਗ ਕਿਸਾਨ ਦੀ ਟਿਊਬਵੈੱਲ ਚਲਾਉਣ ਸਮੇਂ ਕਰੰਟ ਲੱਗਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਰਨੈਲ ਸਿੰਘ ਪੁੱਤਰ ਕਿਸ਼ਨ ਸਿੰਘ ਨਿਵਾਸੀ ਪਿੰਡ ਸੰਗਤਪੁਰਾ ਜੋ ਤੜਕਸਾਰ ਖੇਤਾਂ ਵਿੱਚ ਟਿਊਬਵੈੱਲ ਚਲਾਉਣ ਲਈ ਗਿਆ ਸੀ, ਜਦੋਂ ਟਿਊਬਵੈੱਲ ਵਾਲੇ ਕਮਰੇ ਅੰਦਰ ਲੱਗੇ ਸਟਾਟਰ ਨੂੰ ਚਲਾਉਣ ਲੱਗਾ ਤਾਂ ਉਸ ਨੂੰ ਕਰੰਟ ਨੇ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਇਸ ਹਾਦਸੇ ਦਾ ਪਰਿਵਾਰ ਨੂੰ ਉਸ ਵੇਲੇ ਪਤਾ ਚੱਲਿਆ ਜਦੋਂ ਕਾਫੀ ਸਮੇਂ ਤੱਕ ਬਜ਼ੁਰਗ ਕਿਸਾਨ ਘਰ ਨਹੀਂ ਪਰਤਿਆ। ਮ੍ਰਿਤਕ ਕਿਸਾਨ ਆਪਣੇ ਪਿੱਛੇ ਦੋ ਬੇਟੇ ਅਤੇ ਤਿੰਨ ਬੇਟੀਆਂ ਨੂੰ ਛੱਡ ਗਿਆ ਹੈ। ਇਸ ਹਾਦਸੇ ਤੋਂ ਬਾਅਦ ਪਰਿਵਾਰ ਨੇ ਸਰਕਾਰ ਪਾਸੋਂ ਮੁਆਵਜ਼ੇ ਦੀ ਮੰਗ ਕੀਤੀ ਹੈ।