ਧਰਨੇ ਦੌਰਾਨ ਕਿਸਾਨ ਦੀ ਹੋਈ ਮੌਤ, ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ

🎬 Watch Now: Feature Video

thumbnail

By

Published : Oct 1, 2022, 7:18 AM IST

ਸਰਹਿੰਦ ਵਿਖੇ ਜੀਟੀ ਰੋਡ ਉੱਤੇ ਆਪਣੀਆਂ ਮੰਗਾਂ ਨੂੰ ਲੈਕੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇੱਕ ਕਿਸਾਨ ਦੀ ਮੌਤ (Death of the farmer ) ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਮ੍ਰਿਤਕ ਦੀ ਸ਼ਨਾਖਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ। ਕਿਸਾਨ ਦੀ ਮੌਤ ਦਿਲ ਦਾ ਦੌਰਾ (heart attack) ਪੈਣ ਕਰਕੇ ਦੱਸੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਰਖਵਾਇਆ ਗਿਆ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਦੀ ਅਣਗਹਿਲੀ (Neglect of the government ) ਕਰਕੇ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਪ੍ਰਦਰਸ਼ਨਕਾਰੀ ਨੇ ਪ੍ਰਸ਼ਾਸਨ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਕਰਜਾ ਮੁਆਫ ਕਰਨ ਤੋਂ ਇਲਾਵਾ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਮੁਆਵਜ਼ਾ ਦੇਣ ਦੀ ਮੰਗ (Demanded compensation) ਕੀਤੀ ਹੈ। ਦੂਜੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਐਸਡੀਐਮ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨ ਦੀ ਮੌਤ ਦਾ ਕਾਰਨ ਫਿਲਹਾਲ ਦਿਲ ਦਾ ਦੌਰਾ ਹੀ ਲੱਗਦਾ ਹੈ ਅਤੇ ਕਿਸਾਨ ਦੇ ਪਰਿਵਾਰਕ ਮੈਂਬਰਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਜਥੇਬੰਦੀਆਂ ਦੀਆਂ ਜੋ ਵੀ ਮੰਗਾਂ ਹਨ ਉਹ ਸਰਕਾਰ ਤੱਕ ਪਹੁੰਚਾਈਆਂ ਜਾਣਗੀਆਂ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.