ਪੰਚਾਇਤੀ ਜ਼ਮੀਨਾਂ ਨੂੰ ਲੈਕੇ ਕਿਸਾਨ ਆਗੂ ਦੀ 'ਮਾਨ ਸਰਕਾਰ' ਨੂੰ ਨਸੀਅਤ - Occupancy of Panchayat lands
🎬 Watch Now: Feature Video
ਸ੍ਰੀ ਫ਼ਤਹਿਗੜ੍ਹ ਸਾਹਿਬ: ਪੰਜਾਬ ਸਰਕਾਰ (Government of Punjab) ਵੱਲੋਂ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ (Occupancy of Panchayat lands) ਛੁਡਵਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ‘ਤੇ ਸਿਆਸੀ ਪਾਰਟੀਆਂ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਸਵਾਲ ਚੁੱਕੇ ਜਾ ਰਹ ਹਨ। ਉੱਥੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Farmer Leader Balbir Singh Rajewal) ਨੇ ਪੰਜਾਬ ਸਰਕਾਰ (Government of Punjab) ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੋਂ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛਡਵਾ ਰਹੀ ਹੈ, ਪਰ ਵੱਡੇ ਲੀਡਰਾਂ ਵੱਲੋਂ ਪੰਚਾਇਤੀ ਜ਼ਮੀਨਾਂ ਕਿਉਂ ਨਹੀਂ ਛਡਵਾ ਰਹੀ ਪੰਜਾਬ ਸਰਕਾਰ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਨਾਲ ਲਗਦੇ ਪਿੰਡਾਂ ਦੀਆਂ ਜ਼ਮੀਨਾਂ ‘ਤੇ ਪੰਜਾਬ ਦੇ ਵੱਡੇ ਲੀਡਰਾਂ ਦੇ ਕਬਜ਼ੇ ਹਨ, ਪਰ ਉੱਥੇ ਕਿਉਂ ਨਹੀਂ ਪਹੁੰਚ ਰਹੇ ਪੰਚਾਇਤ ਮੰਤਰੀ। ਇਸ ਮੌਕੇ ਉਨ੍ਹਾਂ ਨੇ ਜਸਟਿਸ ਕੁਲਦੀਪ ਸਿੰਘ ਅਤੇ ਉਸ ਸਮੇਂ ਦੇ ਡੀਜੀਪੀ ਚੰਦਰਸ਼ੇਖਰ ਦੀ ਰਿਪੋਰਟ ‘ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।