ਕੇਂਦਰ ਨੇ ਸਾਜ਼ਿਸ਼ ਤਹਿਤ ਸ਼ਰਾਰਤੀ ਅਨਸਰਾਂ ਤੋਂ ਕਰਵਾਈਆਂ ਦਿੱਲੀ ਘਟਨਾਵਾਂ
🎬 Watch Now: Feature Video
ਮਾਨਸਾ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਜਿੱਥੇ ਪੂਰੇ ਸਿਖਰਾਂ ਉਪਰ ਹੈ ਅਤੇ ਦੇਸ਼-ਵਿਦੇਸ਼ ਦੇ ਹਰ ਵਰਗ ਵੱਲੋਂ ਕਿਸਾਨੀ ਅੰਦੋਲਨ ਨੂੰ ਵੱਡੀ ਪੱਧਰ 'ਤੇ ਹਮਾਇਤ ਮਿਲ ਰਹੀ ਹੈ। ਉੱਥੇ ਹੀ ਇਸ ਅੰਦੋਲਨ ਨੂੰ ਖ਼ਤਮ ਕਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਸੀ। ਬੀਤੇ ਦਿਨੀਂ ਟਰੈਕਟਰ ਪਰੇਡ ਦੌਰਾਨ ਹੋਈਆਂ ਮੰਦਭਾਗੀਆਂ ਘਟਨਾਵਾਂ 'ਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂਆਂ 'ਤੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲੇ ਦਰਜ ਕੀਤੇ ਜਾ ਰਹੇ ਹਨ। ਮਾਨਸਾ ਦੇ ਰੇਲਵੇ ਸਟੇਸ਼ਨ ਦੇ ਬਾਹਰ ਧਰਨਾ ਦੇ ਰਹੇ ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਦੀਆਂ ਘਟਨਾਵਾਂ ਸੋਚੀ-ਸਮਝੀ ਸਾਜ਼ਿਸ਼ ਤਹਿਤ ਕਰਵਾਈਆਂ ਗਈਆਂ ਹਨ ਤਾਂ ਜੋ ਕਿਸਾਨੀ ਅੰਦੋਲਨ ਨੂੰ ਬਦਨਾਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਘਟਨਾਵਾਂ ਦੀ ਸੇਵਾਮੁਕਤ ਜੱਜ ਤੋਂ ਜਾਂਚ ਕਰਵਾਈ ਜਾਵੇ ਤਾਂ ਜੋ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋ ਸਕੇ।