ਖ਼ਰਾਬ ਫ਼ਸਲ ਅਤੇ ਕਰਜੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕਸ਼ੀ, ਪਰਿਵਾਰ ਵੱਲੋਂ ਮੁਆਵਜੇ ਦੀ ਮੰਗ - ਫ਼ਸਲ ਖ਼ਰਾਬ ਹੋਣ ਕਾਰਨ ਖ਼ੁਦਕੁਸ਼ੀ
🎬 Watch Now: Feature Video
ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਕਲਾਂ ਵਿਖੇ ਕਿਸਾਨ ਨੇ ਕਰਜ਼ੇ ਦੇ ਬੋਝ ਅਤੇ ਫ਼ਸਲ ਖ਼ਰਾਬ ਹੋਣ ਕਾਰਨ ਖ਼ੁਦਕੁਸ਼ੀ (farmer suicide due to debt in Khiala Kalan) ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਜਰਨੈਲ ਸਿੰਘ ਡੇਢ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਚਾਰ ਏਕੜ ਜ਼ਮੀਨ ਠੇਕੇ 'ਤੇ ਲੈ ਕੇ ਨਰਮੇ ਦੀ ਬਿਜਾਈ ਕੀਤੀ ਸੀ। ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਖਰਾਬ ਹੋਣ ਦੇ ਕਾਰਨ ਉਸ ਵੱਲੋਂ ਫਸਲ ਨੂੰ ਵਾਹ ਦਿੱਤਾ ਗਿਆ ਸੀ। ਇਸ ਤੋਂ ਬਾਅਦ ਜਰਨੈਲ ਸਿੰਘ ਪਰੇਸ਼ਾਨ ਰਹਿ ਰਿਹਾ ਸੀ ਅਤੇ ਉਸ ਨੇ ਆਪਣੇ ਖੇਤ ਵਿੱਚ ਜਾ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਜਰਨੈਲ ਸਿੰਘ 8 ਲੱਖ ਰੁਪਏ ਦਾ ਕਰਜ਼ਦਾਰ ਸੀ ਜਿਸਦੇ ਵਿੱਚ ਬੈਂਕ ਸੋਸਾਇਟੀ ਅਤੇ ਹੋਰ ਘਰੇਲੂ ਕਰਜ਼ਾ ਵੀ ਸ਼ਾਮਲ ਹੈ।