ਪਾਣੀਆਂ ਦੇ ਮੁੱਦੇ ’ਤੇ ਕਿਸਾਨਾਂ ਵੱਲੋਂ ਮੁਹਾਲੀ ’ਚ ਵੱਡੀ ਰੋਸ ਰੈਲੀ ਕਰਨ ਦਾ ਐਲਾਨ ! - ਪੰਜਾਬ ਦਾ ਪਾਣੀ
🎬 Watch Now: Feature Video
ਤਰਨ ਤਾਰਨ: ਅਜ਼ਾਦ ਸੰਘਰਸ਼ ਕਿਸਾਨ ਕਮੇਟੀ ਪੰਜਾਬ ਦੀ ਇੱਕ ਅਹਿਮ ਮੀਟਿੰਗ ਕਸਬਾ ਖਡੂਰ ਸਾਹਿਬ ਵਿਖੇ ਹੋਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਮਜ਼ਦੂਰਾ ਤੋਂ ਇਲਾਵਾ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿ ਸੂਬਾ ਪ੍ਰਧਾਨ ਟਾਂਡਾ ਨੇ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ ਘੱਟ ਰਹੇ ਪਾਣੀ ਦੇ ਪੱਧਰ ਕਾਰਨ ਸੂਬਾ ਬੰਜਰ ਹੋਣ ਵੱਲ ਨੂੰ ਵੱਧ ਰਿਹਾ ਹੈ ਅਤੇ ਜੇਕਰ ਸਮੇਂ ਸਿਰ ਇਸ ’ਤੇ ਕਾਬੂ ਨਾ ਪਾਇਆ ਤਾਂ ਸਾਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਕਦੇ ਮਾਫ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਜਦੋਂ ਭਾਖੜਾ ਡੈਮ ਬਣਿਆ ਤਾਂ ਪੰਜਾਬ ਦੇ ਹਰ ਖੇਤਰ ਨੂੰ ਨਹਿਰਾਂ ਸੂਇਆਂ ਰਾਹੀਂ ਪਾਣੀ ਮਿਲਦਾ ਸੀ ਪਰ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪਾਣੀ ਗੁਆਂਢੀ ਸੂਬਿਆਂ ਨੂੰ ਦੇਣ ਕਾਰਨ ਪੰਜਾਬ ਦੀ ਖੇਤੀ ਲਈ ਨਹਿਰਾਂ ਦਾ ਪਾਣੀ ਬੰਦ ਹੋਣ ਕਿਨਾਰੇ ਪੁੱਜ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਹਰਿਆਣਾ ਨੂੰ ਜੋ ਵਿਧਾਨ ਬਣਾਉਣ ਲਈ ਜ਼ਮੀਨ ਦਿੱਤੀ ਜਾ ਰਹੀ ਹੈ ਕਿਸਾਨ ਜਥੇਬੰਦੀ ਸਰਕਾਰ ਦੇ ਇਸ ਫ਼ੈਸਲੇ ਦਾ ਵੀ ਸਖਤ ਵਿਰੋਧ ਕਰਦੀ ਹੈ। ਆਗੂਆਂ ਨੇ ਕਿਹਾ ਕਿ ਮਿਤੀ 5 ਅਗਸਤ 2022 ਨੂੰ ਮੁਹਾਲੀ ਵਿਖੇ ਵਿਸ਼ਾਲ ਕਾਨਫਰੰਸ ਕਰਕੇ ਕੇਂਦਰ ਸਰਕਾਰ ਸਰਕਾਰ ਦੀਆਂ ਇੰਨ੍ਹਾਂ ਪੰਜਾਬ ਮਾਰੂ ਨੀਤੀਆਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।