ਕਣਕ ਦੇ ਘੱਟ ਝਾੜ ਨੂੰ ਲੈਕੇ ਕਿਸਾਨਾਂ ਦੀ ਸਰਕਾਰ ਨੂੰ ਫਰਿਆਦ
🎬 Watch Now: Feature Video
ਮਾਨਸਾ: ਸੂਬੇ ਵਿੱਚ ਇਸ ਵਾਰ ਕਣਕ ਦੀ ਫਸਲ ਦਾ ਝਾੜ ਘੱਟ ਹੋਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਦਿਖਾਈ ਦੇ ਰਹੇ ਹਨ, ਪ੍ਰਤੀ ਏਕੜ ਝਾੜ 3 ਤੋਂ 4 ਕੁਇੰਟਲ ਘੱਟ ਗਿਆ ( low wheat yield) ਹੈ। ਇਸਦੇ ਨਾਲ ਹੀ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਬਣਾਈਆਂ ਜਾ ਰਹੀਆਂ ਨੀਤੀਆਂ ਤੋਂ ਪ੍ਰੇਸ਼ਾਨ ਵਿਖਾਈ ਦੇ ਰਹੇ ਹਨ। ਕਿਸਾਨਾਂ ਵੱਲੋਂ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ (Farmers appeal to government for help) ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਗੁਲਾਬੀ ਕੀੜੇ ਕਾਰਨ ਬਰਬਾਦ ਹੋ ਗਈ ਸੀ ਅਤੇ ਹੁਣ ਕੁਦਰਤ ਦੀ ਕਰੋਪੀ ਕਾਰਨ ਕਣਕ ਦੀ ਫਸਲ ਦਾ ਝਾੜ 3 ਤੋਂ 4 ਕੁਇੰਟਲ ਪ੍ਰਤੀ ਏਕੜ ਘੱਟ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ 'ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਕਾਰਪੋਰੇਟ ਘਰਾਣੇ ਮਜ਼ਦੂਰਾਂ 'ਤੇ ਨਵੀਆਂ ਨੀਤੀਆਂ ਬਣਾ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ।