ਜ਼ਮੀਨ ਐਕਵਾਇਰ ਦੇ ਵਿਰੋਧ ਵਿੱਚ ਕਿਸਾਨਾਂ ਨੇ ਬਠਿੰਡਾ ਦਿੱਲੀ ਨੈਸ਼ਨਲ ਹਾਈਵੇ ਕੀਤਾ ਜਾਮ
🎬 Watch Now: Feature Video
ਬਠਿੰਡਾ: ਭਾਰਤ ਮਾਲਾ ਸੜਕ ਨਿਰਮਾਣ ਅਧੀਨ ਬਠਿੰਡਾ ਤੋਂ ਡੱਬਵਾਲੀ ਸੜਕ (Dabwali Road from Bathinda) ਨੂੰ ਚੌੜਾ ਕਰਨ ਲਈ ਐਕਵਾਇਰ ਕੀਤੀ ਜ਼ਮੀਨ ‘ਤੇ ਲਏ ਜਾ ਰਹੇ ਕਬਜ਼ਿਆਂ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugrahan) ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਬਠਿੰਡਾ ਦਿੱਲੀ ਨੈਸ਼ਨਲ ਹਾਈਵੇ (Bathinda Delhi National Highway Jam) ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਪੰਜਾਬ ਨੂੰ ਰਾਜਸਥਾਨ ਅਤੇ ਹਰਿਆਣਾ ਨਾਲ ਜੋੜਨ ਵਾਲੀ ਇੱਕੋ ਇੱਕ ਸੜਕ ‘ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਡੀ ਜ਼ਮੀਨ ਦੀ ਅਸਲ ਕੀਮਤ ਨਹੀਂ ਦਿੱਤੀ ਜਾ ਰਹੀ।