ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈਕੇ ਕਿਸਾਨਾਂ ਨੇ ਕੀਤਾ ਰੋਡ ਜਾਮ - ਜਲੰਧਰ ਪਠਾਨਕੋਟ ਨੈਸ਼ਨਲ ਰੋਡ
🎬 Watch Now: Feature Video
ਹੁਸ਼ਿਆਰਪੁਰ: ਗੰਨੇ ਦੇ 94 ਕਰੋੜ ਦੇ ਬਕਾਏ ਨੂੰ ਲੈ ਕੇ ਮੁਕੇਰੀਆ ਦੇ ਸਮੂਹ ਗੰਨਾ ਕਾਸ਼ਤਕਾਰਾਂ ਅਤੇ ਸਮੂਹ ਕਿਸਾਨਾਂ ਨੇ ਹੁਸ਼ਿਆਰਪੁਰ ਦੀ ਮੁਕੇਰੀਆ ਸ਼ੂਗਰ ਮਿੱਲ (Mukeria Sugar Mill, Hoshiarpur) ਅੱਗੇ ਧਰਨਾ ਦਿੱਤਾ, ਕਿਸਾਨਾਂ ਨੇ ਪ੍ਰਸ਼ਾਸਨ ਨੂੰ 2 ਵਜੇ ਤੱਕ ਦਾ ਸਮਾਂ ਦਿੱਤਾ ਸੀ। ਮਿੱਲ ਮੈਨੇਜਮੈਂਟ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਕਾਰ ਹੋਈ ਮੀਟਿੰਗ ਦੌਰਾਨ ਕਿਸਾਨਾਂ ਨੇ ਜਲੰਧਰ ਪਠਾਨਕੋਟ ਨੈਸ਼ਨਲ ਰੋਡ (Jalandhar Pathankot National Road) ਜਾਮ ਕਰਕੇ ਪੰਜਾਬ ਸਰਕਾਰ (Government of Punjab) ਅਤੇ ਮਿੱਲ ਮੈਨੇਜਮੈਂਟ ਖ਼ਿਲਾਫ਼ ਜਾਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।