ਕਰਨਾਟਕ 'ਚ ਭਾਰਤੀ ਕਿਸਾਨਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਕਿਸਾਨਾਂ ਵੱਲੋਂ ਫਰੀਦਕੋਟ 'ਚ ਨੈਸ਼ਨਲ ਹਾਈਵੇ ਜਾਮ - ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ
🎬 Watch Now: Feature Video
ਫਰੀਦਕੋਟ Bharatiya Kisan Union Ekta in Karnataka ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਸਮੇਤ ਕਿਸਾਨ ਆਗੂਆਂ ਨੂੰ ਗਿਰਫ਼ਤਾਰ ਕੀਤੇ ਜਾਣ ਤੇ ਪੰਜਾਬ ਵਿਚ ਕਿਸਾਨਾਂ ਵਿਚ ਵੱਡੇ ਪੱਧਰ ਤੇ ਰੋਸ ਪਾਇਆ ਜਾ ਰਿਹਾ। ਅੱਜ ਫਰੀਦਕੋਟ ਵਿੱਚ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ 54 ਜਾਮ ਕਰ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਰਨਾਟਕਾ ਵਿਚ ਕਿਸਾਨ ਆਗੂਆਂ ਨੂੰ ਸਰਕਾਰ ਵਲੋਂ ਗ੍ਰਿਫ਼ਤਾਰ ਕੀਤਾ ਗਿਆ। ਜਿਸ ਕਾਰਨ ਅੱਜ ਉਹਨਾਂ ਵੱਲੋਂ ਰੋਡ ਜਾਮ ਕਰ ਰੋਸ ਜਾਹਿਰ ਕੀਤਾ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਕਰਨਾਟਕਾ ਸਰਕਾਰ ਜਗਜੀਤ ਸਿੰਘ ਡੱਲੇਵਾਲਾ ਅਤੇ ਬਾਕੀ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕਰੇ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨ ਆਗੂਆਂ ਨੂੰ ਰਿਹਾਅ ਨਾ ਕੀਤਾ ਤਾਂ ਕੱਲ੍ਹ ਤੋਂ ਸੰਘਰਸ਼ ਤੇਜ ਕੀਤਾ ਜਾਵੇਗਾ ਅਤੇ ਰੇਲਾਂ ਰੋਕੀਆਂ ਜਾਣਗੀਆਂ।Highway jam by farmers in Faridkot.
Last Updated : Sep 27, 2022, 4:26 PM IST