ਫਤਹਿਗੜ੍ਹ ਸਾਹਿਬ ਵਿਖੇ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ - Farmers blow up effigy of Central Government
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15097394-641-15097394-1650722089717.jpg)
ਸ੍ਰੀ ਫਤਿਹਗੜ੍ਹ ਸਾਹਿਬ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਜੱਥੇਬੰਦੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕਮਪਲੈਕਸ ਦੇ ਸਾਹਮਣੇ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਜਿੱਥੇ ਜੰਮਕੇ ਨਾਅਰੇਬਾਜ਼ੀ ਕੀਤੀ ਉੱਥੇ ਹੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਕਿਹਾ ਕਿ ਯੂਪੀ ਵਿੱਚ ਕਿਸਾਨਾਂ ਨਾਲ ਧੱਕਾ ਹੋ ਰਿਹਾ ਅਤੇ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਇਸਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇਹ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ’ਤੇ ਗੱਡੀ ਚੜ੍ਹਾ ਮਾਰਨ ਦੀ ਕੋਸ਼ਿਸ਼ ਕਰ ਵਾਲਾ ਅਸ਼ੀਸ਼ ਮਿਸ਼ਰਾ ਬਾਹਰ ਘੁੰਮ ਰਿਹਾ ਹੈ ਪਰ ਉਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹੀ ਦੇਰ ਤੱਕ ਉਸਨੂੰ ਸਜ਼ਾ ਨਹੀਂ ਦਿਤੀ ਜਾਂਦੀ ਇਹ ਰੋਸ ਪ੍ਰਦਰਸ਼ਨ ਇਸੇ ਤਰਾਂ ਜਾਰੀ ਰਹਿਣਗੇ।