Farmers Black Day: ਜਦੋਂ ਤੱਕ ਕਾਨੂੰਨ ਨਹੀਂ ਹੁੰਦੇ ਰੱਦ ਜਾਰੀ ਰਹੇਗਾ ਸੰਘਰਸ਼-ਕਿਸਾਨ
🎬 Watch Now: Feature Video
ਸ੍ਰੀ ਅਨੰਦਪੁਰ ਸਾਹਿਬ: ਤਿੰਨ ਖੇਤੀ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਅੰਦੋਲਨ ਨੂੰ 6 ਮਹੀਨੇ ਪੂਰੇ ਹੋਣ ਤੇ ਕਿਸਾਨ ਜਥੇਬੰਦੀਆਂ ਵੱਲੋਂ 26 ਮਈ ਕਾਲਾ ਦਿਵਸ ਵਜੋ ਮਨਾਇਆ ਜਾ ਰਿਹਾ ਹੈ।ਇਸੇ ਕਾਲ ਤਹਿਤ ਸ੍ਰੀ ਕੀਰਤਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਕਿਸਾਨ ਟੋਲ ਪਲਾਜ਼ਾ 'ਤੇ ਇਕੱਠੇ ਹੋਏ ਅਤੇ ਉਨ੍ਹਾਂ ਦੇ ਹੱਥਾਂ ਵਿਚ ਕਾਲੇ ਝੰਡੇ ਫੜੇ ਅਤੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਇਸ ਮੌੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨਾਂਂ ਦੇ ਵਿਰੋਧ ਵਿੱਚ 6 ਮਹੀਨੇ ਪੂਰੇ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਦੇ ਕੰਨਾਂ ਵਿਚ ਜੂ ਤੱਕ ਨਹੀਂ ਸਰਕੀ।