ਖੇਤੀ ਕਾਨੂੰਨ ਵਾਪਸ ਲਏ ਜਾਣ ਤੋਂ ਬਾਅਦ ਕਿਸਾਨ ਪੱਬਾਂ ਭਾਰ - ਸ੍ਰੀ ਗੁਰੂ ਨਾਨਕ ਦੇਵ ਜੀ
🎬 Watch Now: Feature Video
ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਦੇ ਮੌਕੇ ਤੇ ਤਿੰਨੇ ਕ੍ਰਿਸ਼ੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਗਿਆ। ਇਸ ਐਲਾਨ ਤੋਂ ਬਾਅਦ ਕਿਸਾਨਾਂ ਵੱਲੋਂ ਭਾਰੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਆਪਣੀ ਇਸ ਵੱਡੀ ਜਿੱਤ ਤੋਂ ਬਾਅਦ ਕਿਸਾਨ ਆਪਣੇ-ਆਪਣੇ ਤਰੀਕੇ ਨਾਲ ਇਸ ਖੁਸ਼ੀ ਨੂੰ ਜ਼ਾਹਿਰ ਕਰ ਰਹੇ ਹਨ। ਜਿੱਥੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਅਸਲ ਖ਼ੁਸ਼ੀ ਉਸ ਦਿਨ ਮਨਾਈ ਜਾਏਗੀ ਜਿੱਦਣ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਹੋ ਜਾਏਗਾ। ਉਧਰ ਦੂਸਰੇ ਪਾਸੇ ਪੰਜਾਬ ਦੇ ਪਿੰਡਾਂ ਵਿੱਚ ਰਹਿ ਰਹੇ ਲੋਕ ਅਤੇ ਕਿਸਾਨ ਭੰਗੜੇ ਪਾ ਅਤੇ ਇੱਕ ਦੂਜੇ ਨੂੰ ਮਠਿਆਈ ਖੁਆ ਵੰਡਕੇ ਇਸ ਗੱਲ ਦੀ ਖੁਸ਼ੀ ਮਨਾ ਰਹੇ ਹਨ।