ਕਿਸਾਨਾਂ ਨੇ ਪਟਿਆਲਾ 'ਚ ਮੋਦੀ ਤੇ ਯੋਗੀ ਦੇ ਸਾੜੇ ਪੁਤਲੇ - Farmers' Center and Uttar Pradesh Govt
🎬 Watch Now: Feature Video
ਪਟਿਆਲਾ: ਡਿਪਟੀ ਕਮਿਸ਼ਨਰ ਦਫ਼ਤਰ (Deputy Commissioner's Office) ਦੇ ਬਾਹਰ ਕਿਸਾਨਾਂ ਨੇ ਲਖੀਮਪੁਰ ਮਾਮਲੇ ਨੂੰ ਲੈ ਕੇ PM ਮੋਦੀ ਅਤੇ CM ਯੋਗੀ ਦੇ ਪੁਤਲੇ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ (Families of farmers who were martyred in the peasant movement) ਨੂੰ ਮੁਆਵਜ਼ਾ ਤੇ ਉਨ੍ਹਾਂ ਪਰਿਵਾਰਾਂ ਨੂੰ ਨੌਕਰੀਆਂ ਦੇਣ ਲਈ ਕਿਸਾਨਾਂ ਵੱਲੋ ਰੋਸ ਪ੍ਰਦਰਸ਼ਨ (Farmers protest) ਕੀਤਾ ਗਿਆ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਲਖੀਮਪੁਰ ਮਾਮਲੇ 'ਚ ਮੁਲਜ਼ਮ (Accused in Lakhimpur case) ਮਿਸ਼ਰਾ ਪਰਿਵਾਰ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਉੱਤਰ ਪ੍ਰਦੇਸ਼ ਦੀ ਸਰਕਾਰ ਉਨ੍ਹਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ, ਤਾਂ ਕਿਸਾਨਾਂ ਵੱਲੋਂ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ।